:

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਅਸਲੇ ਸਮੇਤ ਕੀਤਾ ਕਾਬੂwww.samacharpunjab.com


ਬਠਿੰਡਾ ਪੁਲਿਸ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਪੁਲਿਸ ਨੇ ਗੈਂਗਸਟਰ ਦੇ ਉਸ ਸਾਥੀ ਨੂੰ ਕਾਬੂ ਕੀਤਾ ਹੈ, ਜੋ ਕਿ ਬਾਹਰੋ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ। ਇਸ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 9 ਐੱਮਐੱਮ ਦੀ ਪਿਸਤੌਲ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਨੂੰ ਮੁਖ਼ਬਰੀ ਦੇ ਅਧਾਰ 'ਤੇ ਸੂਚਨਾ ਮਿਲੀ ਕਿ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਨਵਦੀਪ ਸਿੰਘ ਚੱਠਾ ਪੁੱਤਰ ਸੁਖਦੇਵ ਸਿੰਘ ਵਾਸੀ ਨੈਸ਼ਨਲ ਕਲੋਨੀ ਬਠਿੰਡਾ *ਬੀ ਕੈਟਾਗਰੀ ਦਾ ਗੈਂਗਸਟਰ ਹੈ ਜੋ ਕਿ ਮੁੱਕਦਮਾ ਨੰਬਰ 116 ਮਿਤੀ 22.6.2023 ਅ/ਧ 22ਸੀ/61/85 ਐੱਨ.ਡੀ.ਪੀ.ਐੱਕਟ, 25/54/59 ਅਸਲਾ ਐਕਟ ਥਾਣਾ ਤਲਵੰਡੀ ਸਾਬੋ ਵਿੱਚ ਦੋਸ਼ੀ ਹੈ।ਇਹ ਨਜਾਇਜ ਅਸਲੇ ਸਮੇਤ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਤਲਵੰਡੀ ਸਾਬੋ ਦੇ ਇਲਾਕੇ ਰਾਮਾਂ ਰੋਡ 'ਤੇ ਘੁੰਮ ਰਿਹਾ ਸੀ। ਇਸ ਨੂੰੰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਪਾਰਟੀ ਵੱਲੋਂ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ ਇੱਕ ਪਿਸਤੌਲ ਸਮੇਤ 10 ਕਾਰਤੂਸ ਅਤੇ 4 ਮੋਬਾਈਲ ਫੋਨ ਬਰਾਮਦ ਕੀਤੇ ਗਏ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

#breakingnews

#samacharpunjab