ਮੋਹਕਮਪੂਰਾ ਇਲਾਕੇ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੋ ਧਿਰਾਂ ਨੇ ਚਲਾਏ ਇੱਟਾਂ-ਰੋੜੇ, ਮਾਮਲੇ ਦੀ ਜਾਂਚ ਸ਼ੁਰੂwww.samacharpunjab.com
- Repoter 11
- 06 Mar, 2024 05:47
ਅੰਮ੍ਰਿਤਸਰ ਦੇ ਥਾਣਾ ਮੋਹਕਮ ਪੂਰਾ ਦੇ ਅਧੀਨ ਆਉਂਦੇ ਕਲਰਾ ਪਿੰਡ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਚਲਦਿਆਂ ਦੋਵਾਂ ਪਾਰਟੀਆਂ ਵੱਲੋਂ ਇੱਟਾਂ-ਰੋੜੇ ਚਲਾਏ ਗਏ। ਇਸ ਦੇ ਚਲਦਿਆਂ ਇਲਾਕਾ ਵਾਸੀਆਂ ਨੇ ਦੱਸਿਆ ਕਿ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕਾਫੀ ਇੱਟਾਂ ਰੋੜੇ ਚਲਾਏ ਗਏ ਜਿਸ ਦੇ ਚਲਦਿਆਂ ਸਾਡੇ ਬਾਹਰ ਲੱਗੀਆਂ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਅਤੇ ਸ਼ੀਸ਼ੇ ਵੀ ਟੁੱਟ ਗਏ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ।ਉੱਥੇ ਹੀ ਥਾਣਾ ਮੋਕਮਪੁਰਾ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਦੇਕ ਰਾਤ ਇਲਾਕੇ ਵਿੱਚ ਦੋ ਧਿਰਾਂ ਵਿੱਚ ਆਪਸੀ ਝਗੜਾ ਹੋਣ ਦੇ ਚੱਲਦਿਆਂ ਕਾਫੀ ਇੱਟਾਂ ਰੋੜੇ ਚਲਾਏ ਗਏ, ਜਿਸ ਦੌਰਾਨ ਦੋਵੇਂ ਧਿਰਾਂ ਜ਼ਖਮੀ ਹੋ ਗਈਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਲਾਕੇ ਵਿੱਚ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
#injured
#armitsarnews
#samacharpunjab