:

ਰਸਤੇ 'ਚ ਵਾਪਰਿਆ ਕਾਂਡ, ਵਿਛ ਗਏ ਸੱਥਰwww.samacharpunjab.com


ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਤਿੰਨ ਨੌਜਵਾਨਾਂਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ ਤੇ ਸਥਿਤ ਜਗਜੀਤ ਪੁਰ ਵਿਖੇ ਜੇਸੀਬੀ ਨਾਲ ਜਬਰਦਸਤ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਤਿਨੋ ਨੌਜਵਾਨਾਂ ਦੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਦੇ ਸਾਰ ਪੁਲਿਸ ਵਲੋਂ ਮੌਕੇ ਤੇ ਪਹੁੰਚ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਿਕ ਦੇਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਟਾਇਲ ਪੱਥਰ ਦਾ ਕੱਮ ਕਰਦੇ ਸਨ ਅਤੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਆ ਰਹੇ ਸਨ।ਜਦੋਂ ਉਹ ਜਗਜੀਤ ਪੁਰ ਕੋਲ ਪਹੁੰਚੇ ਤਾਂ ਫਗਵਾੜਾ ਸਾਈਡ ਤੋਂ ਜਾ ਰਹੀ ਜੇਸੀਬੀ ਨਾਲ ਟਕਰਾ ਗਏ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਕਿਰਨਦੀਪ ਕੌਰ ਨੇ ਦਸਿਆ ਕਿ ਉਨ੍ਹਾਂ ਦੀ ਡਿਊਟੀ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਨੂੰ ਲਿਆਂਦਾ ਗਿਆ ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।;ਇਸ ਸਬੰਧੀ ਗਲਬਾਤ ਕਰਦਿਆਂ ਐੱਸਐੱਚਓ ਲਾਭ ਸਿੰਘ ਨੇ ਦਸਿਆ ਕਿ ਐਕਸੀਡੈਂਟ ਸਬੰਧੀ ਸੁਚਨਾ ਮਿਲਦੇ ਸਾਰ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਮਾਮਲੇ ਸਬੰਧੀ ਜਾਣਕਾਰੀ ਹਾਸਿਲ ਕੀਤੀ। ਐੱਸਐੱਚਓ ਮੁਤਾਬਿਕ ਮ੍ਰਿਤਕਾਂ ਦੀ ਪਛਾਣ ਰੋਹਿਤ, ਅਕਾਸ਼ ਅਤੇ ਮਨੋਜ ਵਾਸੀ ਮੁਹੱਲਾ ਗੋਬਿੰਦਪੁਰ ਫਗਵਾੜਾ ਵਜੋਂ ਹੋਈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕਰਦੇ ਹੋਏ ਜੇਸੀਬੀ ਕਬਜੇ 'ਚ ਲੈ ਕੇ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।

#breakingnews

#samacharpunjab