ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ! ਘਰ ਦੀ ਕੱਢੀ ਸ਼ਰਾਬ ਪੀ ਕੇ ਚਾਰ ਦੋਸਤਾਂ ਦੀ ਮੌਤwww.samacharpunjab.com
- Repoter 11
- 20 Mar, 2024 01:49
ਸੰਗਰੂਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਮੰਗਲਵਾਰ ਰਾਤ ਚਾਰ ਦੋਸਤਾਂ ਨੇ ਮਿਲ ਕੇ ਸ਼ਰਾਬ ਪੀਤੀ ਸੀ। ਬੁੱਧਵਾਰ ਸਵੇਰੇ ਉਹ ਸੁੱਤੇ ਹੀ ਨਹੀਂ ਉਠੇ। ਦਿੜ੍ਹਬਾ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰੀਤ ਸਿੰਘ (42) ਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਪੁਲਿਸ ਮੁਤਾਬਕ ਚਾਰੇ ਰਾਤ ਨੂੰ ਸ਼ਰਾਬ ਪੀ ਕੇ ਸੌਂ ਗਏ ਸਨ। ਸਵੇਰੇ ਜਦੋਂ ਉਹ ਨਾ ਉੱਠੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਬੇਹੋਸ਼ ਦੇਖ ਕੇ ਪਰਿਵਾਰਕ ਮੈਂਬਰ ਚਾਰਾਂ ਨੂੰ ਡਾਕਟਰ ਕੋਲ ਲੈ ਗਏ। ਉੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਸੂਤਰਾਂ ਅਨੁਸਾਰ ਚਾਰੇ ਪਿੰਡ ਵਿੱਚ ਵਿਕਣ ਵਾਲੀ ਦੇਸੀ ਸ਼ਰਾਬ ਹੀ ਪੀਂਦੇ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਨੂੰ ਲੈ ਕੇ ਪੂਰਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ।
#crime
#breakingnews
#samacharpunjab
sourceABPnews