ਸੰਗਰੂਰ ਸ਼ਰਾਬ ਕਾਂਡ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਦੁੱਗਣਾ ਹੋਇਆ ਵਾਧਾwww.samacharpunjab.com
- Repoter 11
- 21 Mar, 2024 00:08
ਸੰਗਰੂਰ ਦੇ ਪਿੰਡ ਗੁੱਜਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਬੀਤੇ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਈ ਸੀ ਤਾਂ ਹੁਣ ਜਾਣਕਾਰੀ ਮਿਲੀ ਹੈ ਕਿ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਕੁੱਲ 17 ਜਣਿਆਂ ਨੇ ਜ਼ਹਿਰੀਲੀ ਸ਼ਰਾਬ ਪੀਤੀ ਸੀ ਜਿਸ ਵਿੱਚ 8 ਜਣਿਆਂ ਦੀ ਮੌਤ ਹੋ ਗਈ ਅਤੇ ਬਾਕੀ 5 ਜ਼ੇਰੇ ਇਲਾਜ ਹਨ। ਮਰਨ ਵਾਲਿਆਂ 'ਚ ਪਿੰਡ ਗੁੱਜਰਾਂ ਦੇ 6 ਵਿਅਕਤੀ ਅਤੇ ਨਜਦੀਕੀ ਪਿੰਡ ਢੰਡੋਲੀ ਦੇ 2 ਵਿਅਕਤੀ ਹਨ। ਪਿੰਡ ਢੰਡੋਲੀ ਦੇ ਦੋ ਵਿਅਕਤੀਆਂ ਦੀ ਬੀਤੀ ਸ਼ਾਮ ਹਾਲਤ ਖ਼ਰਾਬ ਹੋ ਗਈ ਸੀ ਜਿਸ ਕਰਕੇ ਉਹਨਾਂ ਨੁੰ ਸੰਗਰੂਰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਸੀ। ਪਰ ਇਹਨਾਂ ਦੀ ਹਾਲਤ ਜ਼ਿਆਦਾ ਵਿਗੜ ਗਈ ਜਿਸ ਕਰਕੇ ਉਹਨਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਸੀ। ਇੱਥੇ ਇਹਨਾਂ ਦੀ ਮੌਤ ਹੋ ਗਈ। ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਤੋਂ ਕੁੱਲ 17 ਮਰੀਜ਼ ਆਏ ਸਾਹਮਣੇ ਸਨ ਅਤੇ ਹੁਣ ਤੱਕ 8 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਕਈਆਂ ਦਾ ਇਲਾਜ ਸੰਗਰੂਰ ਹਸਪਤਾਲ ਵਿੱਚ ਚੱਲ ਰਿਹਾ ਹੈ।8 ਮੌਤਾਂ ਹੋਣ ਨਾਲ ਪਿੰਡਾਂ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜਿਲ੍ਹਾ ਪੁਲਿਸ ਅੱਜ ਦੁਪਹਿਰ ਸਾਢੇ ਬਾਰਾਂ ਵਜੇ ਪ੍ਰੈੱਸ ਕਾਨਫੰਰਸ ਕਰਨ ਜਾ ਰਹੀ ਹੈ। ਜਿਸ ਵਿੱਚ ਕਈ ਵੱਡੇ ਖੁਲਾਸੇ ਹੋਣਗੇ। ਓਧਰ ਡਿਪਟੀ ਕਮਿਸ਼ਨਰ ਸੰਗਰੂਰ ਨੇ ਪਿੰਡ ਗੁੱਜਰਾਂ ਵਿਖੇ ਹੋਈਆ ਚਾਰ ਮੌਤਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਚੇਅਰਮੈਨ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਥਾਣਾ ਮੁੱਖ ਅਫਸਰ ਦਿੜ੍ਹਬਾ, ਸੀਨੀਅਰ ਮੈਡੀਕਲ ਅਫਸਰ, ਈ.ਟੀ.ਓ. ਆਬਕਾਰੀ ਵਿਭਾਗ ਜਾਂਚ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਜਾਂਚ ਕਮੇਟੀ 72 ਘੰਟਿਆ ਵਿੱਚ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪੇਗੀ।
#breakingnews
#sangrurliquorcase
#samacharpunjab
sourceABPnews