:

ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਮੌਤwww.samacharpunjab.com


ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿਚ ਹੋਲੀ ਮੌਕੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਥੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਈ। ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ।ਇਹ ਹਾਦਸਾ ਨੈਸ਼ਨਲ ਹਾਈਵੇ-7 ਉਤੇ ਦੇਹਾਤ ਕੋਤਵਾਲੀ ਥਾਣਾ ਖੇਤਰ ਦੇ ਪਿੰਡ ਸਮੋਗਰਾ ਨੇੜੇ ਵਾਪਰਿਆ, ਜਿੱਥੇ ਇੱਕੋ ਮੋਟਰਸਾਈਕਲ ‘ਤੇ ਜਾ ਰਹੇ ਚਾਰ ਨੌਜਵਾਨਾਂ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।ਭਿਆਨਕ ਟੱਕਰ ਵਿਚ ਚਾਰੋਂ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ਉਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਰਾਕੇਸ਼ ਸਿੰਘ, ਵਿਕਾਸ ਪ੍ਰਜਾਪਤੀ, ਰਾਜੇਸ਼ ਪ੍ਰਜਾਪਤੀ, ਸੋਨੂੰ ਪ੍ਰਜਾਪਤੀ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮੋਟਰਸਾਈਕਲ ਸੜਕ ਦੇ ਗਲਤ ਪਾਸੇ ਤੋਂ ਆ ਰਿਹਾ ਸੀ।ਇਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

#accident

#samacharpunjab