:

ਸ਼ਰਾਬੀ ਡਰਾਈਵਰ 10 ਕਿਲੋਮੀਟਰ ਚਲਾਉਂਦਾ ਰਿਹਾ ਗਲਤ ਸਾਈਡ ਗੱਡੀ, ਮੋਟਰਸਾਈਕਲ ਸਵਾਰ ਨੂੰ ਕੁਚਲਿਆwww.samacharpunjab.com


ਬਰਨਾਲਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਓਵਰਬ੍ਰਿਜ ‘ਤੇ ਇੱਕ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਰਨਾਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਰਾਬੀ ਟਰੱਕ ਡਰਾਈਵਰ ਪਿਛਲੇ 10 ਕਿਲੋਮੀਟਰ ਤੋਂ ਹੀ ਗਲਤ ਦਿਸ਼ਾ ਵਿੱਚ ਗੱਡੀ ਚਲਾ ਰਿਹਾ ਸੀ। ਪੁਲਿਸ ਨੇ ਬੜੀ ਮੁਸ਼ੱਕਤ ਨਾਲ ਮ੍ਰਿਤਕ ਮੋਟਰਸਾਈਕਲ ਸਵਾਰ ਦੀ ਲਾਸ਼ ਨੂੰ ਟਰੱਕ ਹੇਠੋਂ ਕੱਢ ਕੇ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਭੱਠਲ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਮੋਟਰਸਾਈਕਲ ਡਿੱਗਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਸਿੰਘ ਵੱਲੋਂ ਇੱਕ ਟਰੱਕ ਚਲਾਇਆ ਜਾ ਰਿਹਾ ਸੀ, ਜਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਨੈਸ਼ਨਲ ਹਾਈਵੇ 'ਤੇ ਵਾਪਰੀ ਹੈ। ਫਿਲਹਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਟਰੱਕ ਦੇ ਹੇਠਾਂ ਦੱਬਿਆ ਗਿਆ ਜਿਸ ਨੂੰ ਜੇਸੀਬੀ ਮਸ਼ੀਨ ਬੁਲਾ ਕੇ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

#dangerousaccident

#breakingnews

#samacharpunjab