ਵੀਜ਼ਾ ਨਾ ਲੱਗਣ ਕਾਰਨ ਪਰੇਸ਼ਾਨ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆwww.samacharpunjab.com
- Repoter 11
- 26 Mar, 2024 04:44
ਲੁਧਿਆਣਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਵਿਦੇਸ਼ ਜਾਣ ਲਈ ਵੀਜ਼ਾ ਨਾ ਲੱਗਣ ਤੋਂ ਬਾਅਦ ਪ੍ਰੇਸ਼ਾਨ ਇੱਕ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਜਸਵੀਰ ਸਿੰਘ ਦੀ ਉਮਰ ਕਰੀਬ 34 ਸਾਲ ਸੀ ਤੇ ਉਸ ਦੀ ਇੱਕ ਬੇਟੀ ਵੀ ਹੈ।ਜਾਂਚ ਅਫਸਰ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿੱਚ ਕਿਸੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ।ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਹੈ ਕਿ ਵੀਜ਼ਾ ਨਾ ਲੱਗਣ ਕਾਰਨ ਜਸਵੀਰ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਤੇ ਇਨ੍ਹਾਂ ਹਾਲਾਤਾਂ ਵਿੱਚ ਉਸਨੇ ਇਹ ਕਦਮ ਚੁੱਕ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਲੁਧਿਆਣਾ ਵਿੱਚ ਸਾਈਕਲ ਪਾਰਟਸ ਕਾਰੋਬਾਰੀ ਸੀ। ਉਹ ਲੁਧਿਆਣਾ ਦੇ ਮਿਲਰਗੰਜ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਉਸ ਦਾ ਵੀਜ਼ਾ ਰੱਦ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਉਸ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਇੱਕ ਬੇਟੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਸੋਮਵਾਰ ਰਾਤ ਪਰਿਵਾਰ ਨੂੰ ਖਾਣਾ ਪਰੋਸਣ ਲਈ ਕਹਿ ਕੇ ਉਹ ਖੁਦ ਬਾਥਰੂਮ ਚਲਾ ਗਿਆ। ਕੁਝ ਦੇਰ ਬਾਅਦ ਬਾਥਰੂਮ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਉਹ ਅੰਦਰ ਖੂਨ ਨਾਲ ਲੱਥਪੱਥ ਪਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ। ਉੱਥੇ ਹੀ ਮੰਗਲਵਾਰ ਸਵੇਰੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਲੁਧਿਆਣਾ ਵਿੱਚ ਸਾਈਕਲ ਪਾਰਟਸ ਕਾਰੋਬਾਰੀ ਸੀ। ਉਹ ਲੁਧਿਆਣਾ ਦੇ ਮਿਲਰਗੰਜ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਉਸ ਦਾ ਵੀਜ਼ਾ ਰੱਦ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਉਸ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਇੱਕ ਬੇਟੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਸੋਮਵਾਰ ਰਾਤ ਪਰਿਵਾਰ ਨੂੰ ਖਾਣਾ ਪਰੋਸਣ ਲਈ ਕਹਿ ਕੇ ਉਹ ਖੁਦ ਬਾਥਰੂਮ ਚਲਾ ਗਿਆ। ਕੁਝ ਦੇਰ ਬਾਅਦ ਬਾਥਰੂਮ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਉਹ ਅੰਦਰ ਖੂਨ ਨਾਲ ਲੱਥਪੱਥ ਪਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ। ਉੱਥੇ ਹੀ ਮੰਗਲਵਾਰ ਸਵੇਰੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
#punjabnews
#samacharpunjab
sourceABPnews