ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ! ਸਕਿਉਰਟੀ ਗਾਰਡ ਨੇ ਕੀਤੀ ਖੁਦਕੁਸ਼ੀwww.samacharpunjab.com
- Repoter 11
- 28 Mar, 2024 03:59
ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ 42 ਸਾਲਾਂ ਦੇ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਮਲ ਕੁਮਾਰ ਸ਼ਰਮਾ ਗੋਕੁਲ ਵਿਹਾਰ ਗਲੀ ਨੰਬਰ 3 ਦਾ ਰਹਿਣ ਵਾਲਾ ਸੀ। ਉਹ ਸਿਕਊਰਟੀ ਗਾਰਡ ਦੀ ਡਿਊਟੀ ਕਰਦਾ ਸੀ।ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਡਿਪ੍ਰੈਸ਼ਨ ਵਿੱਚ ਹੋਣ ਕਾਰਨ ਉਸ ਦੀਆਂ ਦਵਾਈਆਂ ਚੱਲ ਰਹੀਆਂ ਸੀ। ਬੀਤੇ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਰਾਜੀ ਖੁਸ਼ੀ ਆਪਣੇ ਪੇਕੇ ਗਈ ਸੀ ਪਰ ਅੱਜ ਅਚਾਨਕ ਹੀ ਕਮਲ ਕੁਮਾਰ ਵੱਲੋਂ ਆਤਮ ਹੱਤਿਆ ਕਰ ਲਈ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੀ ਦੋਵਾਂ ਪਤੀ ਪਤਨੀ ਦਾ ਆਪਸ ਵਿੱਚ ਕੋਈ ਝਗੜਾ ਨਹੀਂ ਸੀ।ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਤਨੀ ਵੱਲੋਂ ਦਰਵਾਜਾ ਖੜਕਾਇਆ ਗਿਆ ਪਰ ਕਿਸੇ ਨੇ ਦਰਵਾਜਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਗੁਆਂਢੀਆਂ ਵੱਲੋਂ ਕੰਧ ਟੱਪ ਕੇ ਦੇਖਿਆ ਗਿਆ ਤਾਂ ਪਤਾ ਲੱਗਾ ਕੀ ਕਮਲ ਸ਼ਰਮਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।ਫਿਲਹਾਲ ਪੁਲਿਸ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਅਧਿਕਾਰੀ ਨੇ ਕਿਹਾ ਕੀ ਫਿਲਹਾਲ ਬੌਡੀ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਨਾਲ ਕਮਲ ਕੁਮਾਰ ਹੈ ਤੇ ਉਹ ਡਿਪਰੈਸ਼ਨ ਵਿੱਚ ਰਹਿੰਦਾ ਸੀ ਜਿਸ ਦੀ ਦਵਾਈ ਵੀ ਚੱਲ ਰਹੀ ਸੀ। ਉਸ ਦੀ ਇੱਕ ਬੇਟੀ ਵੀ ਹੈ। ਉਨ੍ਹਾਂ ਕਿਹਾ ਕਿ ਘਰ ਵਿੱਚ ਕੋਈ ਵੀ ਲੜਾਈ ਝਗੜਾ ਨਹੀਂ ਸੀ। ਸਿਰਫ ਉਸ ਦੀ ਡਿਪਰੈਸ਼ਨ ਦੀ ਦਵਾਈ ਚੱਲਦੀ ਸੀ।
#breakingnews
#samacharpunjab
sourceABPnews