:

ਸ਼ਿਮਲਾ ਤੋਂ ਨਸ਼ੇ ਤੇ ਕੁੜੀ ਸਮੇਤ ਫੜ੍ਹੇ ਗਏ ਲੰਗਾਹ ਬਾਰੇ ਹੋਇਆ ਵੱਡਾ ਖ਼ੁਲਾਸਾ, 3 ਮਹੀਨੇ ਪਹਿਲਾਂ ਐਲਾਨਿਆ ਸੀ PO www.samacharpunjab.com


ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਪ੍ਰਕਾਸ਼ ਸਿੰਘ ਲੰਗਾਹ ਨੂੰ ਬੀਤੇ ਦਿਨ ਸ਼ਿਮਲਾ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੁੱਚਾ ਸਿੰਘ ਲੰਗਾਹ ਦੇ ਪੁੱਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿੱਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਚ ਨਾ ਪੇਸ਼ ਹੋਣ ਕਰਕੇ 3 ਮਹੀਨੇ ਪਹਿਲਾਂ ਭਗੌੜਾ ਕਰਾਰ ਦੇ ਦਿੱਤਾ ਸੀ।ਜ਼ਿਕਰ ਕਰ ਦਈਏ ਕਿ ਪ੍ਰਕਾਸ਼ ਸਿੰਘ ਲੰਗਾਹ ਨੂੰ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਸ਼ਿਮਲਾ ਤੋਂ ਇੱਕ ਹੋਟਲ ਦੇ ਕਮਰੇ ਚੋਂ ਇੱਕ ਕੁੜੀ ਤੇ ਤਿੰਨ ਦੋਸਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਇਨ੍ਹਾਂ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ। ਕਿਹਾ ਜਾ ਰਿਹਾ ਹੈ ਜਿਸ ਵੇਲੇ ਇਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਉਸ ਵੇਲੇ ਇਹ ਨਸ਼ੇ ਵਿੱਚ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਗੁਰਦਾਸਪੁਰ ਦੇ ਧਾਰੀਵਾਲ ਵਿੱਚ ਪ੍ਰਕਾਸ਼ ਸਿੰਘ ਲੰਗਾਹ ਖ਼ਿਲਾਫ਼ ਹੈਰੋਇਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ 3 ਮਹੀਨੇ ਪਹਿਲਾਂ ਗੁਰਦਾਸਪੁਰ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਲੰਗਾਹ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਸ਼ਿਮਲਾਂ ਤੋਂ ਹੈਰਇਨ ਸਮੇਤ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
#breakingnews
#samacharpunjab









sourceABPnews

ਤਾਜ਼ਾ ਖ਼ਬਰਾਂ
Gallery
Tags
Social Media