ਜੈਪਾਲ ਭੁੱਲਰ ਗੈਂਗ ਦੇ ਇੱਕ ਗੁਰਗੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਨਸ਼ੇ ਦੀ ਖੇਪ ਕੀਤੀ ਬਰਾਮਦwww.samacharpunjab.com
- Admin Default
- 12 Apr, 2024 01:45
ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਜੈਪਾਲ ਭੁੱਲਰ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਹੋਇਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੈਪਾਲ ਭੁੱਲਰ ਗੈਂਗ ਦੇ 1 ਸਾਥੀ ਨੂੰ ਗ੍ਰਿਫਤਾਰ ਕਰਕੇ 3 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਰੈਕੇਟ ਪਾਕਿਸਤਾਨ ਤੋਂ ਸਰਹੱਦ ਪਾਰੋਂ ਹੈਰੋਇਨ ਲਿਆ ਰਿਹਾ ਸੀ। ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸਰਹੱਦ ਪਾਰੋਂ ਨਸ਼ੇ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
#breakingnews
#samacharpunjab







