ਅੰਮ੍ਰਿਤਸਰ ਪੁਲਿਸ ਨੇ 1 ਕਿਲੋ ਹੈਰੋਇਨ ਸਣੇ ਵਿਅਕਤੀ ਕੀਤਾ ਕਾਬੂ, ਜਾਂਚ ਸ਼ੁਰੂwww.samacharpunjab.com
- Admin Default
- 03 May, 2024 23:15
BREAKING NEWS : ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਚਾਰ ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਸੀ.ਆਈ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਸਮੱਗਲਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। SSOC ਅੰਮ੍ਰਿਤਸਰ ਵਿਖੇ NDPS ਐਕਟ ਅਧੀਨ FIR ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
#amritsarnews
#samacharpunjab







