:

ਸ਼ੰਭੂ ਮੋਰਚੇ ਤੋਂ ਪਰਤਦੇ ਸਮੇਂ ਕਿਸਾਨਾਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, 32 ਕਿਸਾਨ ਜ਼ਖਮੀwww.samacharpunjab.com


BREAKING NEWS : ਸ਼ੰਭੂ ਬਾਰਡਰ ਮੋਰਚੇ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨਾਂ ਨਾਲ ਭਰੀ ਬੱਸ ਪਲਟ ਗਈ, ਜਿਸ ਹਾਦਸੇ ਵਿਚ 32 ਕਿਸਾਨ-ਮਜ਼ਦੂਰ ਜ਼ਖਮੀ ਹੋਏ ਹਨ।ਮਿਲੀ ਜਾਣਕਾਰੀ ਮੁਤਾਬਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 32 ਲੋਕ ਜ਼ਖਮੀ ਹੋਏ ਹਨ।ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਹ ਕਿਸਾਨ ਇਸ ਰੈਲੀ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ ਸਨ।ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ ਹੋਏ ਹਨ। ਕੁੱਲ 32 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਦੇਰ ਰਾਤ ਤੱਕ ਜਖਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਦੋਸੰਧਾ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜਖਮੀ ਹੋਏ। ਉਨ੍ਹਾਂ ਕਿਹਾ ਕਿ ਦੋਵੇਂ ਫੋਰਮ ਮੰਗ ਕਰਦੇ ਹਨ ਕਿ ਜਖਮੀਆਂ ਦੇ ਪੂਰੇ ਇਲਾਜ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 - 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।

#busaccident

#shambhumorcha

#samacharpunjab

ਤਾਜ਼ਾ ਖ਼ਬਰਾਂ
Gallery
Tags
Social Media