:

ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਇੱਕ ਜ਼ਖ਼ਮੀwww.samacharpunjab.com


BREAKING NEWS : ਰਾਜਪੁਰਾ ਦੇ ਮਸ਼ਹੂਰ ਪ੍ਰਾਈਮ ਸਿਨਮਾ ਘਰ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਵਿੱਚ 36 ਸਾਲਾਂ ਮਨਿੰਦਰ ਕੌਰ ਵਾਸੀ ਅੰਬਾਲਾ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ।ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਸਿਨੇਮਾ ਘਰ ਦੇ ਸਾਹਮਣੇ ਵਾਲੇ ਕੱਟ ਤੋਂ ਮੇਨ ਹਾਈਵੇ 'ਤੇ ਚੜ੍ਹਨ ਲੱਗਿਆ ਸੀ। ਉਸ ਵੇਲੇ ਤੇਜ਼ ਰਫਤਾਰ ਵਿੱਚ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਸਬੰਧੀ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜੁਝਾਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੱਲ ਸ਼ਾਮ ਜੰਨਸੂਆ ਚੌਂਕੀ ਕੋਲ ਕਰੀਬ 7 ਵਜੇ ਇੱਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ।ਜਦੋਂ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਇੱਕ ਮਹਿਲਾ 36 ਸਾਲਾ ਮਨਿੰਦਰ ਕੌਰ ਗੰਭੀਰ ਜ਼ਖ਼ਮੀ ਸੀ ਜਿਸ ਨੂੰ ਰਾਜਪੁਰਾ ਦੇ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਨੂੰ ਦੇਖਦੇ ਹੋਇਆਂ ਉਸਨੂੰ ਚੰਡੀਗੜ੍ਹ ਫੋਰਟੀਸ ਰੈਫਰ ਕਰ ਦਿੱਤਾ ਗਿਆ।ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਥਾਣਾ ਸਦਰ ਰਾਜਪੁਰਾ ਪੁਲਿਸ ਵੱਲੋਂ ਐਫਆਈਆਰ ਨੰਬਰ 50 ਦਰਜ ਕਰਕੇ ਆਈਪੀਸੀ ਦੀ ਧਾਰਾ 279, 304ਏ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

#accidentnews

#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media