:

ਜਲੰਧਰ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ! ਵਿਆਹ ਲਈ ਸਬਜ਼ੀ ਲੈਣ ਜਾ ਰਹੇ ਪਿਉ-ਪੁੱਤ ਨੂੰ ਟਿੱਪਰ ਨੇ ਦਰੜਿਆ, ਟੁਕੜੇ-ਟੁਕੜੇ ਹੋਏ ਸਰੀਰwww.samacharpunjab.com


BREAKING NEWS : ਜਲੰਧਰ 'ਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਹੋਇਆ ਹੈ। ਇੱਥੇ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ 'ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਭਾਰਗਵ ਕੈਂਪ ਥਾਣਾ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ।ਜਸਵੀਰ ਦੇ ਜੀਜਾ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਬੇਟੀ ਦਾ ਵਿਆਹ ਹੈ। ਇਸ ਲਈ ਸਬਜ਼ੀ ਲੈਣ ਲਈ ਮਕਸੂਦਾਂ ਮੰਡੀ ਜਾ ਰਹੇ ਸੀ। ਮੈਂ ਬਾਈਕ 'ਤੇ ਥੋੜ੍ਹਾ ਅੱਗੇ ਸੀ। ਦੂਜੀ ਬਾਈਕ 'ਤੇ ਜਸਵੀਰ ਤੇ ਕਰਮਨ ਆ ਰਹੇ ਸੀ। ਕੁਝ ਦੂਰ ਜਾ ਕੇ ਜਦੋਂ ਜਸਵੀਰ ਨਾ ਪਹੁੰਚਿਆ ਤਾਂ ਉਸ ਨੇ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਫਿਰ ਉਸ ਨੇ ਪਿੰਡ ਫੋਨ ਕਰਕੇ ਕਿਹਾ ਕਿ ਜਸਵੀਰ ਤੇ ਕਰਮਣ ਫੋਨ ਨਹੀਂ ਚੁੱਕ ਰਹੇ। ਇਸ ਤੋਂ ਬਾਅਦ ਉਹ ਆਪਣੀ ਬਾਈਕ 'ਤੇ ਵਾਪਸ ਚੱਲ ਪਿਆ। ਜਦੋਂ ਖਾਲਸਾ ਸਕੂਲ ਡੰਪ ਨੇੜੇ ਪੁੱਜਾ ਤਾਂ ਉਸ ਨੂੰ ਹਾਦਸੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ।ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕਾ ਮਿਲਦੇ ਹੀ ਡਰਾਈਵਰ ਟਿੱਪਰ ਛੱਡ ਕੇ ਭੱਜ ਗਿਆ। ਇਸ ਤੋਂ ਬਾਅਦ ਲੋਕਾਂ ਨੇ ਪਿੱਛਾ ਕਰਕੇ ਡਰਾਈਵਰ ਨੂੰ ਕਰੀਬ ਇੱਕ ਕਿਲੋਮੀਟਰ ਦੂਰ ਫੜ ਲਿਆ। ਟਿੱਪਰ ਬਠਿੰਡਾ ਦੀ ਇੱਕ ਫਰਮ ਦਾ ਹੈ। ਪੁਲਿਸ ਨੇ ਟਿੱਪਰ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਮਾਲਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਲਾਸ਼ਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ। ਪਿਓ-ਪੁੱਤ ਦੀਆਂ ਲਾਸ਼ਾਂ ਦੇ ਕੁਝ ਹਿੱਸੇ ਸੜਕ 'ਤੇ ਦੂਰ ਤੱਕ ਪਏ ਸਨ। ਸੜਕ ਵੀ ਖੂਨ ਨਾਲ ਪੂਰੀ ਤਰ੍ਹਾਂ ਲਾਲ ਹੋ ਗਈ। ਪੁਲਿਸ ਨੇ ਪਹਿਲਾਂ ਸਰੀਰ ਦੇ ਸਾਰੇ ਅੰਗ ਇਕੱਠੇ ਕੀਤੇ, ਫਿਰ ਲਿਫਾਫੇ 'ਚ ਪਾ ਕੇ ਹਸਪਤਾਲ ਭੇਜ ਦਿੱਤੇ। ਜਾਂਚ ਅਧਿਕਾਰੀ ਏਐਸਆਈ ਰਘੁਵੀਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 6.30 ਵਜੇ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਉਕਤ ਸਥਾਨ 'ਤੇ ਹਾਦਸਾ ਹੋ ਗਿਆ ਹੈ। ਘਟਨਾ ਵਾਲੀ ਥਾਂ ਤੋਂ ਟਿੱਪਰ ਤੇ ਮ੍ਰਿਤਕ ਦਾ ਪਲੈਟੀਨਾ ਬਾਈਕ (ਪੀਬੀ 03 ਈ 2186) ਜ਼ਬਤ ਕਰ ਲਿਆ ਗਿਆ। ਮੁਲਜ਼ਮ ਟਿੱਪਰ ਨੂੰ ਤਾਲਾ ਲਾ ਕੇ ਉਥੋਂ ਫ਼ਰਾਰ ਹੋ ਗਏ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
#accidentnews
#jalandharnews
#roadaccident
#samacharpunjab








sourceABPnews

ਤਾਜ਼ਾ ਖ਼ਬਰਾਂ
Gallery
Tags
Social Media