ਕਪੂਰਥਲਾ 'ਚ ਵਪਾਰੀ ਦਾ ਕਤਲ, ਘਰ 'ਚੋਂ ਮਿਲੀ ਖ਼ੂਨ ਨਾਲ ਲੱਥਪੱਥ ਲਾਸ਼, ਇਲਾਕੇ 'ਚ ਦਹਿਸ਼ਤwww.samacharpunjab.com
- Admin Default
- 30 Jun, 2024 00:42
BREAKING NEWS : ਸੁਲਤਾਨਪੁਰ ਲੋਧੀ ਇਲਾਕੇ 'ਚ ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਬਬਨਦੀਪ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।ਦੱਸਿਆ ਜਾ ਰਿਹਾ ਹੈ ਕਿ 65 ਸਾਲਾ ਚਰਨਜੀਤ ਸਿੰਘ ਹੈਂਡਲੂਮ ਦਾ ਕਾਰੋਬਾਰ ਕਰਦਾ ਸੀ। ਉਹ ਆਪਣੇ ਘਰ ਵਿਚ ਇਕੱਲਾ ਰਹਿੰਦਾ ਹੈ। ਜਦੋਂ ਅੱਜ ਸਵੇਰੇ ਉਹ ਆਪਣੀ ਦੁਕਾਨ ’ਤੇ ਨਹੀਂ ਪੁੱਜਿਆ। ਇਸ ਲਈ ਉਸ ਦੇ ਦੋਸਤ ਉਸ ਨੂੰ ਘਰ ਮਿਲਣ ਆਏ। ਪਰ ਘਰ ਪਹੁੰਚ ਕੇ ਦੇਖਿਆ ਕਿ ਚਰਨਜੀਤ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਬੈੱਡਰੂਮ 'ਚ ਫਰਸ਼ 'ਤੇ ਪਈ ਸੀ। ਲਾਸ਼ ਦੇ ਕੋਲ ਸਿਰਹਾਣਾ ਪਿਆ ਸੀ, ਜੋ ਖੂਨ ਨਾਲ ਲੱਥਪੱਥ ਸੀ। ਮ੍ਰਿਤਕ ਦੇ ਸਿਰ 'ਤੇ ਵੀ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ।ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਤੇਜਿੰਦਰ ਪਾਲ ਸਿੰਘ ਨੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੇ ਭਰਾ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਦੇ ਨੇੜੇ ਖ਼ੂਨ ਖਿਲਰਿਆ ਪਿਆ ਸੀ ਜਿਸ ਕਾਰਨ ਇਹ ਮਾਮਲਾ ਸ਼ੱਕੀ ਨਜ਼ਰ ਆ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਸ ਬਜ਼ੁਰਗ ਦਾ ਕਤਲ ਕਿਵੇਂ ਹੋਇਆ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਘਰ ਵਿੱਚ ਚੋਰੀ ਦੀ ਕੋਈ ਘਟਨਾ ਨਹੀਂ ਵਾਪਰੀ। ਉਸ ਦੇ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਘਰ ਦਾ ਬਾਹਰਲਾ ਦਰਵਾਜ਼ਾ ਵੀ ਖੁੱਲ੍ਹਾ ਪਿਆ ਸੀ। ਡੀਐਸਪੀ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
#crimenews
#jalandharnews
#samacharpunjab
sourceABPnews







