ਅੰਨੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਨਹਿੰਗ ਸਿੰਘ ਦਾ ਕਤਲ ਦਾ ਮਾਮਲਾ www.samacharpunjab.com
- Admin Default
- 08 Jul, 2024 08:08
ਅੰਨੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਨਹਿੰਗ ਸਿੰਘ ਦਾ ਕਤਲ ਦਾ ਮਾਮਲਾ
www.samacharpunjab.com
ਬਰਨਾਲਾ
ਜ਼ਿਲ੍ਹੇ ਦੇ ਪਿੰਡ ਕਾਹਨੇਕੇ ਵਿੱਚ 1 ਜੁਲਾਈ ਨੂੰ ਹੋਏ ਨਿਹੰਗ ਸਿੰਘ ਦੇ ਕਤਲ ਦਾ ਮਾਮਲਾ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਜ਼ਿਲ੍ਹਾ ਲੁਧਿਆਣਾ ਅਤੇ ਇੱਕ ਜ਼ਿਲ੍ਹਾ ਮੋਗਾ ਨਾਲ ਸਬੰਧਤ ਹੈ। ਪੁਲੀਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਇੱਕ ਬਾਈਕ, ਇੱਕ ਲੋਹੇ ਦੀ ਕਿਰਪਾਨ ਅਤੇ ਇੱਕ ਲੋਹੇ ਦਾ ਖੰਡਾ ਬਰਾਮਦ ਕੀਤਾ ਹੈ। ਸਾਰੇ ਮੁਲਜ਼ਮ ਵੀ ਨਿਹੰਗ ਸਿੰਘ ਹਨ। ਮੁਲਜ਼ਮਾਂ ਨੇ ਆਪਣੀ ਨਿੱਜੀ ਰੰਜਿਸ਼ ਕਾਰਨ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਐਸਪੀ ਸੰਦੀਪ ਸਿੰਘ ਮੰਡ, ਡੀਐਸਪੀ ਰਜਿੰਦਰਪਾਲ ਸਿੰਘ, ਡੀਐਸਪੀ ਮਾਨਵਜੀਤ ਸਿੰਘ, ਇੰਸਪੈਕਟਰ ਬਲਜੀਤ ਸਿੰਘ ਵੱਲੋਂ ਕੀਤੀ ਪੜਤਾਲ ਮਗਰੋਂ ਮੁਲਜ਼ਮ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 1 ਜੁਲਾਈ ਨੂੰ ਸਵੇਰੇ ਪਿੰਡ ਕਾਹਨੇਕੇ ਵਿੱਚ ਨਿਹੰਗ ਸਿੰਘ ਦੀ ਲਾਸ਼ ਮਿਲੀ ਸੀ। ਪੁਲੀਸ ਨੇ ਉਸ ਦੇ ਪਿਤਾ ਜਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੇ ਆਧਾਰ 'ਤੇ ਮੁਲਜ਼ਮ ਪਰਮਜੀਤ ਸਿੰਘ ਉਰਫ਼ ਪੰਮਾ, ਜਸਪ੍ਰੀਤ ਸਿੰਘ ਉਰਫ਼ ਹੈਪੀ ਦੋਵੇਂ ਵਾਸੀ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਨਜਿੰਦਰ ਸਿੰਘ ਉਰਫ ਮਨੀ ਵਾਸੀ ਜ਼ਿਲਾ ਲੁਧਿਆਣਾ ਅਤੇ ਸੁਖਬੀਰ ਸਿੰਘ ਉਰਫ ਸੁੱਖਾ ਵਾਸੀ ਜ਼ਿਲਾ ਮੋਗਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ।







