:

ਕੋਰਟ ਦੇ ਸੰਮਣ ਦੇਣ ਵਾਲੇ ਕਰਮਚਾਰੀ ਨੂੰ ਬਲੈਕਮੇਲ ਕਰਨ ਵਾਲੇ ਦੋ ਦੋਸ਼ੀਆਂ ਤੇ ਵਿਜੀਲੈਂਸ ਨੇ ਕੀਤਾ ਪਰਚਾ ਦਰਜ, ਇੱਕ ਨੂੰ ਦਬੋਚਿਆ www.samacharpunjab.com

0

ਕੋਰਟ ਦੇ ਸੰਮਣ ਦੇਣ ਵਾਲੇ ਕਰਮਚਾਰੀ ਨੂੰ ਬਲੈਕਮੇਲ ਕਰਨ ਵਾਲੇ ਦੋ ਦੋਸ਼ੀਆਂ ਤੇ ਵਿਜੀਲੈਂਸ ਨੇ ਕੀਤਾ ਪਰਚਾ ਦਰਜ, ਇੱਕ ਨੂੰ ਦਬੋਚਿਆ 
www.samacharpunjab.com

ਬਰਨਾਲਾ

ਕੋਰਟ ਦੇ ਸੰਮਣ ਫੜਾਉਣ ਵਾਲੇ ਇੱਕ ਸਰਕਾਰੀ ਕਰਮਚਾਰੀ ਨੂੰ ਦੀ ਸ਼ਿਕਾਇਤ ਪਾ ਕੇ ਉਸ ਦੀ ਸ਼ਿਕਾਇਤ ਵਾਪਸ ਲੈਣ ਦੇ ਬਦਲੇ ਬਲੈਕਮੇਲ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਨੇ ਦੋ ਦੋਸ਼ੀਆਂ ਤੇ ਪਰਚਾ ਦਰਜ ਕੀਤਾ ਹੈ। ਇੱਕ ਨੂੰ ਦਬੋਚ ਲਿਆ ਹੈ।
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ  ਵਿਅਕਤੀ ਪਰਵੀਨ ਕੁਮਾਰ ਵਾਸੀ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਪਹਿਲਾਂ ਵੀ ਮਹਿੰਦਰ ਸਿੰਘ ਵਾਸੀ ਬਰਨਾਲਾ ਖਿਲਾਫ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਦੀ ਮੰਗ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।  ਇਸ ਤੋਂ ਬਾਅਦ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਮਹਿੰਦਰ ਸਿੰਘ ਨੂੰ ਆਨਲਾਈਨ ਸ਼ਿਕਾਇਤ ਵਾਪਸ ਲੈਣ ਦੇ ਬਦਲੇ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਕਥਿਤ ਦੋਸ਼ੀ ਪਰਵੀਨ ਕੁਮਾਰ ਅਤੇ ਉਸ ਦੇ ਸਾਥੀ ਦੋਸ਼ੀ ਗੱਜੂ ਰਾਮ ਵਾਸੀ ਪਿੰਡ ਭੱਦਲਵੱਡ, ਜ਼ਿਲ੍ਹਾ ਬਰਨਾਲਾ ਨਾਲ  ਪੈਸੇ ਸਬੰਧੀ ਸਮਝੌਤਾ ਕੀਤਾ ਸੀ। ਸਮਝੌਤਾ ਕਰਨ ਬਦਲੇ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜਾ ਦੋਸ਼ੀ ਗੱਜੂਰਾਮ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 ਕੈਪਸ਼ਨ 15 bnl 14:- ਦੋਸ਼ੀ ਪੁਲਿਸ ਪਾਰਟੀ ਸਮੇਤ ਫੜੇ ਗਏ।

ਤਾਜ਼ਾ ਖ਼ਬਰਾਂ
Gallery
Tags
Social Media