:

ਜਗਰਾਓਂ : ਸਕੂਲ ਵੈਨ ਦਰੱਖਤ ਨਾਲ ਟਕਰਾਈ, ਇਕ ਬੱਚੇ ਦੀ ਮੌਤ.


ਜਗਰਾਓਂ : ਸਕੂਲ ਵੈਨ ਦਰੱਖਤ ਨਾਲ ਟਕਰਾਈ, ਇਕ ਬੱਚੇ ਦੀ ਮੌਤ.

ਜਗਰਾਉਂ.

ਲੁਧਿਆਣਾ ਜ਼ਿਲੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ..

ਤਾਜ਼ਾ ਖ਼ਬਰਾਂ
Gallery
Tags
Social Media