:

ਪਤੀ ਤੋਂ ਤੰਗ ਆ ਕੇ ਪਤਨੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ


ਪਤੀ ਤੋਂ ਤੰਗ ਆ ਕੇ ਪਤਨੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਸ਼ਹਿਣਾ (ਬਰਨਾਲਾ)


ਪਤੀ ਤੋਂ ਤੰਗ ਆ ਕੇ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸ਼ਹਿਣਾ ਦੇ ਐੱਸਐੱਚਓ ਜਗਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲੜਕੀ ਦੇ ਭਰਾ ਸ਼ਿੰਗਾਰਾ ਸਿੰਘ ਵਾਸੀ ਮੋਗਾ ਦੇ ਬਿਆਨਾਂ ਦੇ ਆਧਾਰ 'ਤੇ ਰਜਿੰਦਰ ਸਿੰਘ ਉਰਫ ਗਾਗੀ ਵਾਸੀ ਸ਼ਹਿਣਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਵੀਰਪਾਲ ਕੌਰ ਦਾ ਵਿਆਹ 2023 ਵਿੱਚ ਰਜਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਰਜਿੰਦਰ ਸਿੰਘ ਆਪਣੀ ਭੈਣ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗਾ। ਇਸ ਤੋਂ ਤੰਗ ਆ ਕੇ ਉਸ ਦੀ ਭੈਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਪੁਲਸ ਨੇ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਖ਼ਬਰਾਂ
Gallery
Tags
Social Media