ਕੈਨੇਡਾ: ਖਾਲਿਸਤਾਨੀ ਸਮਰਥਕ ਹਰਦੀਪ ਨਿੱਝਰ ਦੇ ਕਰੀਬੀ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
- Admin Default
- 21 Aug, 2024 00:17
ਕੈਨੇਡਾ: ਖਾਲਿਸਤਾਨੀ ਸਮਰਥਕ ਹਰਦੀਪ ਨਿੱਝਰ ਦੇ ਕਰੀਬੀ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
ਟੋਰਾਂਟੋ
ਕਨੇਡਾ ਵਿੱਚ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਦੇ ਕਤਲ ਤੋਂ ਬਾਅਦ ਹੁਣ ਉਸ ਦੇ ਨਜ਼ਦੀਕੀਆਂ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇੱਕ ਕਾਰ ਵਿੱਚ ਉਹਨਾਂ ਨੂੰ ਲਿਜਾਇਆ ਜਾ ਰਿਹਾ ਸੀ ਉਦੋਂ ਇਹ ਘਟਨਾ ਕਨੇਡਾ ਦੇ ਸ਼ਹਿਰ ਕੈਲੀਫੋਰਨੀਆ ਵਿੱਚ ਵਾਪਰੀ।
ਨਿੱਝਰ ਦੇ ਕਰੀਬੀ ਸਤਿੰਦਰਪਾਲ ਸਿੰਘ ਰਾਜੂ ਨੂੰ ਲਿਜਾ ਰਹੀ ਕਾਰ ’ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਵਰ੍ਹਾ ਦਿੱਤੀਆਂ।
ਰਾਜੂ ਪਿਛਲੇ ਸਮੇਂ ਦੌਰਾਨ ਕੈਲਗਿਰੀ ਵਿਚ ਖਾਲਿਸਤਾਨ ਰੈਫਰੰਡਮ ਆਯੋਜਿਤ ਕਰਨ ਵਿਚ ਮੋਹਰੀ ਸੀ ਅਤੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ।
ਕੈਲੀਫੋਰਨੀਆ ਹਾਈਵੇ ਪੈਟਰੋਲ ਨੇ ਇਸ ਮਾਮਲੇ ’ਤੇ ਰਿਪੋਰਟ ਤਿਆਰ ਕੀਤੀ ਹੈ।
ਇਸ ਦੌਰਾਨ 10 ਅਗਸਤ ਨੂੰ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਸਰੀ ਦੇ ਸਾਬਕਾ ਪ੍ਰਧਾਨ ਰਘਬੀਰ ਨਿੱਝਰ ਦੇ ਘਰ ’ਤੇ ਵੀ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਘਰ ਦਾ ਮਾਲਕ ਕੌਣ ਹੈ ਪਰ ਆਰ ਸੀ ਐਮ ਪੀ ਨੇ ਬਿਆਨ ਜਾਰੀ ਕੀਤਾ ਹੈ ਕਿ ਗੋਲੀਆਂ ਸਵੇਰੇ 3.30 ਵਜੇ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਰਘਬੀਰ ਨਿੱਝਰ ਵੀ ਹਰਦੀਪ ਸਿੰਘ ਨਿੱਝਰ ਦੇ ਹੀ ਪਿੰਡ ਦਾ ਰਹਿਣ ਵਾਲਾ ਹੈ।







