:

ਪਿੰਡ ਉੱਗੀ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ


ਪਿੰਡ ਉੱਗੀ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ

- ਪੁਲਿਸ ਦੋਸ਼ੀਆਂ ਦੀ ਭਾਲ ਚ

ਸੁਲਤਾਨਪੁਰ ਲੋਧੀ 

- ਤਹਿਸੀਲ ਨਕੋਦਰ ਅਧੀਨ ਪੈਂਦੇ ਪਿੰਡ ਉੱਗੀ ਜ਼ਿਲ੍ਹਾ ਜਲੰਧਰ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ  ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਸਪੁੱਤਰ ਗੁਰਚਰਨ ਦਾਸ ਵਾਸੀ ਉੱਗੀ ਵਜੋਂ ਹੋਈ। ਮ੍ਰਿਤਕ ਦੇ ਘਰ ਦਿਆਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਸਾਡੇ ਬੱਚੇ ਦਾ ਕੁਝ ਦੋਸ਼ੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਉਨਾਂ ਚਿਰ ਆਪਣੇ ਬੱਚੇ ਦਾ ਸੰਸਕਾਰ ਨਹੀਂ ਕਰਨਗੇ ਇਸ ਮੌਕੇ ਥਾਣਾ ਸਦਰ ਦੇ ਮੁਖੀ ਐਸ ਐਚ ਓ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਦੋਸ਼ੀਆਂ ਦੀ ਭਾਲ ਜਾਰੀ ਹੈ ਉਨ੍ਹਾਂ ਕਿਹਾ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਜਲਦੀ ਦਰਜ ਕੀਤਾ ਜਾਵੇਗਾ ਤੇ ਦੋਸ਼ੀ ਜਲਦੀ ਉਨ੍ਹਾਂ ਦੀ ਗ੍ਰਿਫਤਾਰ ਵਿੱਚ ਹੋਣਗੇ।
 
Source babushahi 

ਤਾਜ਼ਾ ਖ਼ਬਰਾਂ
Gallery
Tags
Social Media