:

ਅੰਮ੍ਰਿਤਸਰ 'ਚ NRI 'ਤੇ ਹਮਲੇ ਦਾ ਮਾਮਲਾ, ਪਹਿਲੀ ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਕਰਵਾਇਆ ਸੀ ਹਮਲਾ


ਅੰਮ੍ਰਿਤਸਰ 'ਚ NRI 'ਤੇ ਹਮਲੇ ਦਾ ਮਾਮਲਾ, ਪਹਿਲੀ ਮ੍ਰਿਤਕ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਕਰਵਾਇਆ ਸੀ ਹਮਲਾ

ਅੰਮ੍ਰਿਤਸਰ 


ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਐਨਆਰਆਈ ਨੂੰ ਘਰ ਵੜ ਕੇ ਗੋਲੀਆਂ ਮਾਰਨ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਐਨਆਰਆਈ ਦੀ ਪਹਿਲੀ ਮ੍ਰਿਤਕ ਪਤਨੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਹ ਹਮਲਾ ਕਰਵਾਇਆ ਗਿਆ ਹੈ ਅਤੇ ਹਮਲਾਵਰਾਂ ਦੀ ਪਹਿਚਾਨ ਵੀ ਹੋ ਗਈ ਹੈ। ਜਲਦੀ ਹੀ ਇਸ ਕੇਸ ਨੂੰ ਸੁਲਝਾ ਲਿਆ ਜਾਵੇਗਾ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਘਰ ਵੜ ਕੇ ਇੱਕ ਐਨਆਰਆਈ ਦੇ ਦੋ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਏ ਸਨ। ਸੂਤਰਾਂ ਅਨੁਸਾਰ ਉਹ ਜਾਨੋ ਮਾਰਨ ਆਏ ਸਨ। ਲੇਕਿਨ ਤਿੰਨ ਫਾਇਰ ਕਰਨ ਤੋਂ ਬਾਅਦ ਉਹਨਾਂ ਦਾ ਪਿਸਟਲ ਫਸ ਗਿਆ। ਜਿਸ ਤੋਂ ਬਾਅਦ ਉਹਨਾਂ ਨੂੰ ਵਾਪਸ ਮੁੜਨਾ ਪਿਆ। ਐਨਆਰਆਈ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਜੇਰੇ ਇਲਾਜ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

 ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਪੁਲੀਸ ਨੇ ਇਸ ਮਾਮਲੇ ਵਿੱਚ 4 ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ।  ਹਮਲਾਵਰ ਗੁਰਿੰਦਰ ਸਿੰਘ ਸੁੱਖਾ ਵਾਸੀ ਕਪੂਰਥਲਾ ਅਤੇ ਗੁਰਕੀਰਤ ਸਿੰਘ ਗੁਰੀ ਵਾਸੀ ਜਲੰਧਰ ਹਨ। ਪੁਲੀਸ ਨੇ ਤਰਨਤਾਰਨ ਵਾਸੀ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ ਵਿਚ ਹਮਲਾਵਰਾਂ ਦੀ ਮਦਦ ਕੀਤੀ ਸੀ। ਇਕ ਹੋਟਲ ਦੇ ਮਾਲਕ  ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਬਿਨਾਂ ਕਿਸੇ ਆਈਡੀ ਪ੍ਰੂਫ ਤੋਂ ਉਸ ਨੇ ਹਮਲਾਵਰਾਂ ਨੂੰ ਕਮਰਾ ਦਿੱਤਾ ਸੀ।
ਐਨਆਰਆਈ 'ਤੇ ਹਮਲਾ ਕਰਨ ਵਾਲੇ ਉਸ ਦੀ ਪਹਿਲੀ ਪਤਨੀ ਦੇ ਨਾਨਕੇ ਪਰਿਵਾਰ ਹਨ, ਜੋ ਅਮਰੀਕਾ ਵਿਚ ਰਹਿ ਰਹੇ ਹਨ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਸੀ। ਪੁਲੀਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਤਨੀ ਦੇ ਭਰਾ ਵੱਲੋਂ ਹਮਲਾਵਰਾਂ ਨੂੰ ਪੈਸੇ ਟਰਾਂਸਫਰ ਕੀਤੇ ਗਏ ਸਨ।

ਤਾਜ਼ਾ ਖ਼ਬਰਾਂ
Gallery
Tags
Social Media