:

ਕਾਂਗਰਸੀ ਕੌਂਸਲਰ ਅਤੇ ਯੂਥ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ


ਕਾਂਗਰਸੀ ਕੌਂਸਲਰ ਅਤੇ ਯੂਥ ਆਗੂ ਨਕੁਲ ਮਹਾਜਨ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

ਗੁਰਦਾਸਪੁਰ

ਬੀਤੀ ਦੇਰ ਰਾਤ ਗੁਰਦਾਸਪੁਰ ਦੀ ਵਾਰਡ ਨੰਬਰ 25 ਦੀ ਮਹਿਲਾਂ ਕਾਂਗਰਸੀ ਐਮਸੀ ਸੁਨੀਤਾ ਰਾਣੀ ਦੇ ਘਰ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਨੇ ਚਲਾਈਆਂ ਗੋਲੀਆਂ। ਘਰ ਦੇ ਗੇਟ ਅੱਤੇ ਛਤ ਵਿੱਚ ਲੱਗੀਆਂ ਗੋਲੀਆਂ ।ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਕਰ ਰਹੇ ਮਾਮਲੇ ਦੀ ਜਾਂਚ। ਪੜਤਾਲ ਮੁਹੱਲਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜੀ ਕੀਤੀ। ਦੱਸਣਯੋਗ ਹੈ ਕਿ ਕੌਂਸਲਰ ਸੁਨੀਤਾ ਕੁਮਾਰੀ ਦਾ ਲੜਕਾ ਨਕੁਲ ਮਹਾਜਨ ਯੂਥ ਕਾਂਗਰਸ ਦਾ ਆਗੂ ਹੈ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪਰਿਵਾਰ ਦਾ ਕਾਫੀ ਕਰੀਬੀ ਹੈ। ਮੌਕੇ ਤੇ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਕਾਂਗਰਸੀ ਐਮਸੀ ਸੁਨੀਤਾ ਰਾਣੀ ਦੇ ਬੇਟੇ ਨਕੁਲ ਮਹਾਜਨ ਜੋ ਕਿ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਹਨ ਉਨਾਂ ਨੂੰ ਵਿਦੇਸ਼ੀ ਨੰਬਰ ਤੋਂ ਕਈ ਵਾਰ ਜਾਨੋ ਮਾਰਨ ਦੀ ਧਮਕੀ ਵੀ ਆ ਚੁੱਕੀ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਘਰ ਉਪਰ ਗੋਲੀ ਚਲਾਉਣ ਵਾਲਾ ਨੌਜਵਾਨ ਸੀਸੀ ਟੀਵੀ ਕੈਮਰੇ ਵਿੱਚ ਵੀ ਕੈਦ ਹੋਇਆ ਹੈ ਜਿਸ ਵਿੱਚ ਨਕਾਬਪੋਸ਼ ਨੌਜਵਾਨ ਘਰ ਦੇ ਗੇਟ ਤੇ ਲਗਾਤਾਰ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ। ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Source babushahi 

ਤਾਜ਼ਾ ਖ਼ਬਰਾਂ
Gallery
Tags
Social Media