ਨਿੱਜੀ ਰੰਜ਼ਿਸ਼ ਕਾਰਨ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
- Admin Default
- 30 Aug, 2024 23:16
ਨਿੱਜੀ ਰੰਜ਼ਿਸ਼ ਕਾਰਨ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਬਿਆਸ
ਜੰਡਿਆਲਾ ਗੁਰੂ ਦੇ ਨੇੜੇ ਪੈਂਦੇ ਪਿੰਡ ਧਾਰੜ ਦੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਧਾਰੜ ਜੋ ਕਿ ਨੇੜਲੇ ਪਿੰਡ ਤਾਰਾਗੜ੍ਹ ਵਿਖੇ ਆਪਣੀ ਕਾਰ 'ਤੇ ਦੁੱਧ ਦੀ ਸਪਲਾਈ ਕਰਕੇ ਆ ਰਿਹਾ ਸੀ ਤਾਂ ਤਾਰਾਗੜ੍ਹ ਵਾਲੀ ਸੜਕ 'ਤੇ ਕਾਰ 'ਚ ਆਏ ਲੋਕਾਂ ਨੇ ਉਸਦੀ ਕਾਰ ਦੇ ਅੱਗੇ ਕਾਰ ਖੜ੍ਹੀ ਕਰਕੇ ਨਜਵਾਨ ਕੁਲਬੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਵਾਸੀ ਪਿੰਡ ਧਾਰੜ ਜੋ ਕਿ ਦੁੱਧ ਦੀ ਸਪਲਾਈ ਦਾ ਕੰਮ ਕਰਦਾ ਸੀ ਤੇ ਉਹ ਆਪਣੀ ਕਾਰ 'ਤੇ ਸਵਾਰ ਹੋ ਕੇ ਪਿੰਡ ਤਾਰਾਗੜ੍ਹ ਵਿਖੇ ਘਰਾਂ ਵਿੱਚ ਦੁੱਧ ਪਾ ਕੇ ਆਪਣੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ।
ਉਹਨਾਂ ਦੱਸਿਆ ਕਿ ਇਹ ਨਿੱਜੀ ਰੰਜਿਸ਼ ਦਾ ਮਾਮਲਾ ਹੈ ਤੇ ਇਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ ਅਤੇ ਇਹ 10 -15 ਸਾਲ ਦੀ ਪੁਰਾਣੀ ਰੰਜਿਸ਼ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਸਿਕੰਜੇ ਵਿੱਚ ਲੈ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੁਲਿਸ ਕੇਸ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਮਿ੍ਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਧਾਰੜ ਵਿਚ ਰੰਜਿਸ਼ ਸੀ, ਜਿਸ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।
Source babushahi







