:

ਪੰਜਾਬੀ ਗਾਇਕ ਰਣਜੀਤ ਬਾਠ 'ਤੇ ਲੱਗੇ ਪ੍ਰੇਮਿਕਾ ਦੇ ਪਿਤਾ ਦਾ ਕਤਲ ਕਰਨ ਦੇ ਦੋਸ਼, ਪੁਲਿਸ ਵਲੋਂ ਗ੍ਰਿਫਤਾਰੀ ਲਈ ਛਾਪੇਮਾਰੀ


ਪੰਜਾਬੀ ਗਾਇਕ ਰਣਜੀਤ ਬਾਠ 'ਤੇ ਲੱਗੇ ਪ੍ਰੇਮਿਕਾ ਦੇ ਪਿਤਾ ਦਾ ਕਤਲ ਕਰਨ ਦੇ ਦੋਸ਼, ਪੁਲਿਸ ਵਲੋਂ ਗ੍ਰਿਫਤਾਰੀ ਲਈ ਛਾਪੇਮਾਰੀ

ਚੰਡੀਗੜ੍ਹ

ਲੁਧਿਆਣਾ 'ਚ ਆਪਣੀ ਪ੍ਰੇਮਿਕਾ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਪੰਜਾਬ ਪੁਲਿਸ ਪੰਜਾਬੀ ਗਾਇਕ ਰਣਜੀਤ ਬਾਠ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਮੁੱਲਾਂਪੁਰ ਦਾਖਾ ਪੁਲਿਸ ਨੇ ਚਾਚੇ-ਭਤੀਜੇ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਹੈ, ਪਰ ਅਜੇ ਤੱਕ ਮੁਲਜ਼ਮ ਫੜੇ ਨਹੀਂ ਗਏ ਹਨ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗਾਇਕ ਵਿਦੇਸ਼ ਭੱਜ ਸਕਦਾ ਹੈ।

ਗਾਇਕ ਬਾਠ 'ਤੇ ਆਪਣੀ ਪ੍ਰੇਮਿਕਾ ਦੇ ਪਿਤਾ ਦੀ ਹੱਤਿਆ ਕਰਨ ਅਤੇ ਉਸ ਦੀ ਲਾਸ਼ ਨੂੰ ਝਾੜੀਆਂ 'ਚ ਸੁੱਟਣ ਦਾ ਇਲਜ਼ਾਮ ਹੈ। ਇਲਜ਼ਾਮ ਹੈ ਕਿ ਪੰਜਾਬੀ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਨੇ ਲੁਧਿਆਣਾ ਵਿੱਚ ਇੱਕ ਬਜ਼ੁਰਗ ਰਵਿੰਦਰ ਸਿੰਘ ਪਾਲ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਐਲਆਈਸੀ ਦਾ ਏਜੰਟ ਸੀ। 

ਇਸ ਮਾਮਲੇ ਸਬੰਧੀ ਥਾਣਾ ਦਾਖਾ ਦੇ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗਾਇਕ ਰਣਜੀਤ ਬਾਠ ਅਤੇ ਉਸ ਦੇ ਭਤੀਜੇ ਦੀ ਭਾਲ ਵਿੱਚ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Source babushahi 



ਤਾਜ਼ਾ ਖ਼ਬਰਾਂ
Gallery
Tags
Social Media