:

ਮਾਤਾ ਵੈਸ਼ਨੋ ਦੇਵੀ 'ਚ ਜ਼ਮੀਨ ਖਿਸਕਣ ਕਾਰਨ ਨਵ-ਵਿਆਹੁਤਾ ਦੀ ਮੌਤ, ਮਹੀਨਾ ਪਹਿਲਾਂ ਹੋਇਆ ਸੀ ਵਿਆਹ


ਮਾਤਾ ਵੈਸ਼ਨੋ ਦੇਵੀ 'ਚ ਜ਼ਮੀਨ ਖਿਸਕਣ ਕਾਰਨ ਨਵ-ਵਿਆਹੁਤਾ ਦੀ ਮੌਤ, ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ


ਬਟਾਲਾ(ਗੁਰਦਾਸਪੁਰ)

- ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਆਪਣੇ ਪਤੀ ਅੰਮ੍ਰਿਤ ਕੁਮਾਰ ਨਾਲ ਮਾਤਾ ਦੇ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਈ ਨਵ ਦੁਲਹਨ ਸਪਨਾ ਦੀ ਵੈਸਨੋ ਦੇਵੀ ਵਿਖੇ ਪਹਾੜ ਖਿਸਕ ਜਾਣ ਕਾਰਨ ਵਾਪਰੇ ਹਾਦਸੇ ਵਿਚ ਮੌਤ ਹੋ ਜਾਣ ਦਾ ਦਰਦਨਾਕ  ਸਮਾਚਾਰ ਪਿੰਡ ਧਿਆਨਪੁਰ ਵਿਖੇ ਪੁੱਜਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੇਵਰ ਦੀਪੂ ਨੇ ਰੋਂਦਿਆਂ ਹੋਇਆਂ ਦੱਸਿਆ ਕਿ  ਉਸ ਦਾ ਭਰਾ ਅਮਿਤ ਕੁਮਾਰ ਜੋ ਵਿਦੇਸ਼ ਤੋਂ ਪਰਤਣ ਉਪਰੰਤ 28 ਜੁਲਾਈ ਨੂੰ ਸਪਨਾ ਵਾਸੀ ਅੰਮ੍ਰਿਤਸਰ ਨਾਲ ਵਿਆਹ ਬੰਧਨ ਵਿੱਚ ਬੰਧੇ ਸਨ ਅਤੇ ਐਤਵਾਰ ਨੂੰ ਸਪਨਾ ਜਿਸ ਨੂੰ ਸਾਡੇ ਪਰਿਵਾਰਕ ਜੀ ਸਿਖਾ ਵੀ ਕਹਿੰਦੇ ਹਨ  ਆਪਣੇ ਪਤੀ ਅਮਿਤ ਕੁਮਾਰ ਸਮੇਤ ਮਾਤਾ ਵੈਸ਼ਨੂੰ ਦੇਵੀ ਜੀ ਦੇ ਦਰਸ਼ਨ ਕਰਨ ਲਈ ਗਏ ਹੋਏ ਸਨ ਜਦ ਕਿ ਅੱਜ ਪਰਿਵਾਰਿਕ ਜੀਆਂ ਨੂੰ ਪਤਾ ਲੱਗਾ ਕਿ ਉਹਨਾਂ ਦੀ ਨੂੰ ਸਪਨਾ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰਕ ਜੀਆਂ ਨੇ ਦੱਸਿਆ ਕਿ ਸਪਨਾ ਆਪਣੇ ਮਾਤਾ ਪਿਤਾ ਦੀ  ਇਕਲੋਤੀ ਔਲਾਦ ਸੀ। ਪਰਿਵਾਰਕ ਜੀਆਂ ਨੇ ਦੱਸਿਆ ਕਿ ਅਮਿਤ ਕੁਮਾਰ ਵਿਦੇਸ਼ ਤੋਂ ਪਰਤਣ  ਉਪਰੰਤ ਸ਼ਾਦੀ ਕਰਕੇ ਇਸ ਵੇਲੇ ਕੋਟਲੀ ਸੂਰਤ ਮੱਲੀ ਵਿੱਚ ਜੂਸ਼ ਬਾਰ ਦੀ ਦੁਕਾਨ ਕਰ ਰਿਹਾ ਹੈ ਅਤੇ ਇਕ ਮਹੀਨਾ ਪਹਿਲਾ ਹੋਏ ਵਿਆਹ ਦੇ ਅਜੇ ਚਾਅ ਵੀ ਪੂਰੇ ਨਹੀਂ ਹੋਏ ਸਨ ਕਿ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media