:

ਆਰਜੀ ਕਾਰ Hospital ਦੀ ਜਾਂਚ ਵਿੱਚ ED ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ


ਆਰਜੀ ਕਾਰ Hospital ਦੀ ਜਾਂਚ ਵਿੱਚ ED ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ 

ਕੋਲਕਾਤਾ 

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਅਤੇ ਕੋਲਕਾਤਾ ਦੀਆਂ ਕੁਝ ਹੋਰ ਥਾਵਾਂ 'ਤੇ ਈਡੀ ਨੇ ਛਾਪੇਮਾਰੀ ਕੀਤੀ। ਈਡੀ ਨੇ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਪੀਐਮਐਲਏ ਦਾ ਕੇਸ ਦਰਜ ਕੀਤਾ ਸੀ। ਘੋਸ਼ ਇਸ ਸਮੇਂ ਸੀਬੀਆਈ ਦੀ ਹਿਰਾਸਤ ਵਿੱਚ ਹਨ।

ਘੋਸ਼ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਵਿੱਚ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀ ਇੱਕ ਪਟੀਸ਼ਨ ਵਿੱਚ ਇੱਕ ਧਿਰ ਵਜੋਂ ਸ਼ਾਮਲ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਨੇ 23 ਅਗਸਤ ਨੂੰ ਸੂਬਾ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਸੀ।

ਕੇਂਦਰੀ ਏਜੰਸੀ ED ਨੇ ਸ਼ੁੱਕਰਵਾਰ ਨੂੰ ਸੰਦੀਪ ਘੋਸ਼ ਦੇ ਘਰ ਛਾਪਾ ਮਾਰਿਆ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਸੂਬੇ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਇਹ ਕਾਰਵਾਈ ਪੀਐਮਐਲਏ ਮਾਮਲੇ ਤਹਿਤ ਕੀਤੀ ਹੈ। ਬੀਤੀ 9 ਅਗਸਤ ਨੂੰ ਕਾਲਜ ਦੇ ਸੈਮੀਨਾਰ ਹਾਲ ਵਿੱਚੋਂ ਇੱਕ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ, ਜਿਸ ਦਾ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
 

Source babushahi 

ਤਾਜ਼ਾ ਖ਼ਬਰਾਂ
Gallery
Tags
Social Media