:

ਤਰਸਿੱਕਾ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, FIR ਦਰਜ


ਤਰਸਿੱਕਾ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, FIR ਦਰਜ 

ਅੰਮ੍ਰਿਤਸਰ ਦਿਹਾਤੀ 

ਕਰੀਬ ਦੋ ਸਾਲ ਪਹਿਲਾਂ ਮੁਹਾਲੀ ਵਿਚ ਪੁਲਿਸ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਐਤਵਾਰ ਸ਼ਾਮ ਨੂੰ ਇਕ ਵਾਰ ਫਿਰ ਪੁਲਿਸ ਵਿਭਾਗ ਦੀ ਨੀਂਦ ਉੱਡ ਗਈ। ਜੇਲ੍ਹ ਵਿਚ ਬੰਦ ਮੁਲਜ਼ਮ ਨੇ ਅੰਮ੍ਰਿਤਸਰ (ਦਿਹਾਤੀ) ਦੇ ਤਰਸਿੱਕਾ ਥਾਣੇ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਮੁਲਜ਼ਮ ਨੇ ਇਹ ਖ਼ਤਰਨਾਕ ਧਮਕੀ ਪੁਲਿਸ ਕੰਟਰੋਲ ਰੂਮ 'ਤੇ ਦਿੱਤੀ। ਕੰਟਰੋਲ ਰੂਮ 'ਤੇ ਸੂਚਨਾ ਮਿਲਦਿਆਂ ਹੀ ਸਭ ਤੋਂ ਪਹਿਲਾਂ ਐਸਐਸਪੀ (ਦਿਹਾਤੀ) ਚਰਨਜੀਤ ਸਿੰਘ ਸੋਹਲ, ਡੀਆਈਜੀ ਸਤਿੰਦਰ ਸਿੰਘ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ।

ਇਸ ਦੇ ਨਾਲ ਹੀ ਤਰਸਿੱਕਾ ਥਾਣੇ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਆਸਪਾਸ ਦੇ ਥਾਣਿਆਂ ਜੰਡਿਆਲਾ ਗੁਰੂ ਅਤੇ ਚਾਟੀਵਿੰਡ ਤੋਂ ਪੁਲਿਸ ਫੋਰਸ ਭੇਜੀ ਗਈ। ਥਾਣੇ ਦੇ ਬਾਹਰ ਖੜ੍ਹੇ ਬੇਲੋੜੇ ਵਾਹਨਾਂ ਨੂੰ ਤੁਰੰਤ ਹਟਾਇਆ ਗਿਆ। ਇੰਨਾ ਹੀ ਨਹੀਂ ਤਰਸਿੱਕਾ ਥਾਣੇ ਦੇ ਬਾਹਰ ਵੀ ਪੁਲਿਸ ਦੀ ਮੌਜੂਦਗੀ ਵਧਾ ਦਿੱਤੀ ਗਈ ਸੀ। ਐਸਐਸਪੀ ਚਰਨਜੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕਾਲ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਕਾਲ ਕਰਨ ਵਾਲਾ ਜੇਲ੍ਹ ਵਿਚ ਹੈ। ਇਸ ਸਬੰਧੀ ਜਾਣਕਾਰੀ ਜੇਲ੍ਹ ਪ੍ਰਸ਼ਾਸਨ ਨਾਲ ਵੀ ਸਾਂਝੀ ਕੀਤੀ ਗਈ ਹੈ। ਜਲਦੀ ਹੀ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਵਿਚੋਂ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media