ਖੰਨਾ 'ਚ AAP ਆਗੂ ਤਰਲੋਚਨ ਸਿੰਘ DC ਦਾ ਗੋਲੀਆਂ ਮਾਰ ਕੇ ਕਤਲ
- Admin Default
- 10 Sep, 2024 23:39
ਖੰਨਾ 'ਚ AAP ਆਗੂ ਤਰਲੋਚਨ ਸਿੰਘ DC ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ
ਖੰਨਾ ਵਿੱਚ AAP ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਨੂੰ ਜਦੋਂ ਡੀਸੀ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਅਣਪਛਾਤੇ ਲੋਕਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹਦੀ ਮੌਤ ਹੋ ਗਈ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਿੰਡ ਦੀ ਸੜਕ ਕਿਨਾਰੇ ਪਿਆ ਸੀ ਤਾਂ ਉਸ ਦੇ ਲੜਕੇ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਤਰਲੋਚਨ ਦੇ ਪੁੱਤਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਉਸ ਦਾ ਪਿਤਾ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਪਿਆ ਸੀ। ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਇਹ ਕਤਲ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਐਸਪੀ (ਇਨਵੈਸਟੀਗੇਸ਼ਨ) ਸੌਰਵ ਜਿੰਦਲ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।
Source babushahi







