ਪੰਜਾਬ ’ਚ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤੇ ਵਿਸ਼ੇਸ਼ ਹੁਕਮ
- Admin Default
- 14 Sep, 2024 02:32
ਪੰਜਾਬ ’ਚ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤੇ ਵਿਸ਼ੇਸ਼ ਹੁਕਮ, ਪੜ੍ਹੋ ਵੇਰਵਾ
ਚੰਡੀਗੜ੍ਹ
ਪੰਜਾਬ ਵਿਚ ਪੀ ਐਸ ਐਮ ਐਸ ਏ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਸੋਸੀਏਸ਼ਨ ਦੀਆਂ ਸਥਾਨਕ ਇਕਾਈਆਂ ਨਾਲ ਸੰਪਰਕ ਕਰਨ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦੁਆਉਣ ਕਿ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
ਅੱਜ ਹੜਤਾਲੀ ਡਾਕਟਰਾਂ ਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਦੁਪਹਿਰ 2.00 ਵਜੇ ਮੀਟਿੰਗ ਵੀ ਹੋਣੀ ਹੈ।
ਇਸ ਦੌਰਾਨ ਡਾਕਟਰਾਂ ਨੇ ਫੈਸਲਾ ਲਿਆ ਹੈ ਕਿ ਅੱਜ ਤਿੰਨ ਘੰਟੇ ਦੀ ਹੜਤਾਲ ਕਰਨ ਮਗਰੋਂ ਓ ਪੀ ਡੀ ਖੋਲ੍ਹੀ ਜਾਵੇਗੀ।
Source babushahi







