:

ਪੁਲੀਸ ਨੇ ਮੁਲਜ਼ਮ ਨੂੰ 10 ਕਿਲੋ ਭੁੱਕੀ ਸਮੇਤ ਕੀਤਾ ਕਾਬੂ


ਪੁਲੀਸ ਨੇ ਮੁਲਜ਼ਮ ਨੂੰ 10 ਕਿਲੋ ਭੁੱਕੀ ਸਮੇਤ ਕੀਤਾ ਕਾਬੂ 

ਬਰਨਾਲਾ 

 ਪੁਲੀਸ ਨੇ ਮੁਲਜ਼ਮ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ।  ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਐਸ.ਐਚ.ਓ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਕਾਲਾ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰ ਲਿਆ ਹੈ।  ਉਸ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਦਾਣਾ ਮੰਡੀ ਦੇ ਅੰਦਰ ਪਹੁੰਚੀ ਤਾਂ ਉਥੇ ਇਕ ਵਿਅਕਤੀ ਦਰੱਖਤ ਹੇਠਾਂ ਪਲਾਸਟਿਕ ਦੀਆਂ ਬੋਰੀਆਂ ਵਿਚਕਾਰ ਕੁਝ ਦੇਖ ਰਿਹਾ ਸੀ।  ਇਸ ਤੋਂ ਬਾਅਦ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਹੋਈ।  ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।