ਅੰਮ੍ਰਿਤਸਰ 'ਚ 22 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
- Admin Default
- 15 Sep, 2024 01:17
ਅੰਮ੍ਰਿਤਸਰ 'ਚ 22 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ
ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਦੇ ਵਿੱਚ ਉਸ ਵੇਲੇ ਮਾਤਮ ਛਾ ਗਿਆ ਜਦੋਂ 22 ਸਾਲਾਂ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਨੌਜਵਾਨ ਵੱਲੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਆਪਣੀ ਵੀਡੀਓ ਪੋਸਟ ਕੀਤੀ ਗਈ ਅਤੇ ਆਪਣੀ ਖੁਦਕੁਸ਼ੀ ਦੇ ਕਾਰਨ ਦੱਸੇ ਗਏ।
ਪ੍ਰਸ਼ਾਸਨ ਵੱਲੋਂ ਬੇਸ਼ੱਕ ਦੋਸ਼ੀਆਂ ਨੂੰ ਫੜਨ ਦੀ ਗੱਲ ਕੀਤੀ ਜਾ ਰਹੀ ਹੈ ਲੇਕਿਨ ਹੱਥ ਅਜੇ ਵੀ ਉਹਨਾਂ ਦੇ ਖਾਲੀ ਹਨ। ਉਥੇ ਹੀ ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਉਹਨਾਂ ਦੇ ਬੱਚੇ ਦੇ ਕਾਤਲਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਨੌਜਵਾਨ ਦੋਵਾਂ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਉਸਦੇ ਪਿਤਾ ਦੀ ਪਹਿਲੋਂ ਹੀ ਮੌਤ ਹੋ ਚੁੱਕੀ ਸੀ। ਭੈਣਾਂ ਨੇ ਅਤੇ ਉਸਦੀ ਮਾਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਉੱਪਰ ਉਸਦੇ ਦੁਕਾਨ ਦੇ ਮਾਲਕ ਵੱਲੋਂ ਇੰਨਾ ਕੁ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਸ ਨੂੰ ਆਖਿਰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਪੁਲਿਸ ਅਧਿਕਾਰੀ ਬਲਬੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Source babushahi







