:

ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 6 ਮੈਂਬਰੀ ਗਿਰੋਹ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)


ਮੋਹਾਲ਼ੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 6 ਮੈਂਬਰੀ ਗਿਰੋਹ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)

ਐਸ.ਏ.ਐਸ.ਨਗਰ

: ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲ਼ੀ) ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਤਲਵਿੰਦਰ ਸਿੰਘ, ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲ਼ੇ 06 ਮੈਂਬਰੀ ਗਿਰੋਹ ਨੂੰ ਵਾਰਦਾਤ ਵਿੱਚ ਵਰਤੀ ਜਾਂਦੀ ਗੱਡੀ ਮਾਰਕਾ ਮਹਿੰਦਰਾ ਪਿੱਕਅੱਪ ਸਮੇਤ ਗ੍ਰਿਫਤਾਰ ਕਰਕੇ ਗਰਿੱਡ, ਬੈਟਰੀ ਪਲੇਟਾਂ ਅਤੇ ਪੈਲੇਟ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।


Source babushahi