:

ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼: ਅਮਰੀਕੀ ਅਦਾਲਤ ਵੱਲੋਂ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਤਲਬ


ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼: ਅਮਰੀਕੀ ਅਦਾਲਤ ਵੱਲੋਂ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਤਲਬ

ਨਵੀਂ ਦਿੱਲੀ

: ਅਮਰੀਕਾ ਦੀ ਇਕ ਅਦਾਲਤ ਨੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਉਸਨੂੰ ਮਾਰਨ ਦੀ ਸਾਜ਼ਿਸ਼ ਬਾਰੇ ਜਾਰੀ ਕੀਤੇ ਸਿਵਲ ਕੇਸ ਵਿਚ ਭਾਰਤ ਸਰਕਾਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਸਾਬਕਾ ਰਾਅ ਮੁਖੀ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਤੇ ਭਾਰਤੀ ਵਪਾਰੀ ਨਿਖਿਲ ਗੁਪਤਾ ਦੇ ਨਾਂ ’ਤੇ ਸੰਮਨ ਜਾਰੀ ਕੀਤੇ ਗਏ ਹਨ। ਐਨ ਡੀ ਟੀ ਵੀ ਦੀ ਰਿਪੋਰਟ ਮੁਤਾਬਕ ਅਦਾਲਤ ਨੇ ਨਵੀਂ ਦਿੱਲੀ ਤੇ ਹੋਰ ਜਿਹਨਾਂ ਨੂੰ ਸੰਮਨ ਜਾਰੀ ਕੀਤੇ ਹਨ, ਨੂੰ 21 ਦਿਨਾਂ ਵਿਚ ਆਪਣਾ ਜਵਾਬ ਦਾਇਰ ਕਰਨ ਵਾਸਤੇ ਕਿਹਾ ਹੈ। ਭਾਰਤ ਸਰਕਾਰ ਨੇ ਹਾਲੇ ਤੱਕ ਸੰਮਨਾਂ ਬਾਰੇ ਆਪਣਾ ਪ੍ਰਤੀਕਰਮ ਨਹੀਂ ਦਿੱਤਾ।


Source babushahi