:

ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਦੋ ਮੋਬਾਈਲ ਬਰਾਮਦ

jail
0
jail

ਜੇਲ੍ਹ ਵਿੱਚੋਂ ਤਲਾਸ਼ੀ ਦੌਰਾਨ ਦੋ ਮੋਬਾਈਲ ਬਰਾਮਦ

ਬਰਨਾਲਾ

ਸਬ ਜੇਲ੍ਹ ਬਰਨਾਲਾ ਵਿੱਚੋਂ ਤਲਾਸ਼ੀ ਦੌਰਾਨ ਦੋ ਮੋਬਾਈਲ ਬਰਾਮਦ ਹੋਏ ਹਨ। ਪੁਲਿਸ ਨੇ ਪ੍ਰਿਜ਼ਨ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 1 ਦੇ ਐਸ.ਐਚ.ਓ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਜੇਲ੍ਹ ਵਿੱਚੋਂ ਇੱਕ ਕੀਪੈਡ ਮੋਬਾਈਲ, ਸੁਨਹਿਰੀ ਰੰਗ ਦਾ, ਬੈਟਰੀ ਸਮੇਤ ਬਰਾਮਦ ਹੋਇਆ। ਇੱਕ ਹੋਰ ਥਾਂ ਤਲਾਸ਼ੀ ਲੈਣ 'ਤੇ ਇੱਕ ਕੀਪੈਡ ਮੋਬਾਈਲ, ਬਿਨਾਂ ਸਿਮ, ਕਾਲੇ ਰੰਗ ਦਾ ਬਰਾਮਦ ਹੋਇਆ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।