ਮੁਕਤਸਰ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਜੋੜੀ ਗਿਰੋਹ ਕਾਬੂ
- Admin Default
- 20 Sep, 2024 08:08
ਮੁਕਤਸਰ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਜੋੜੀ ਗਿਰੋਹ ਕਾਬੂ
ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੀ.ਆਈ.ਏ-2 ਮਲੋਟ ਦੇ ਇੰਚਾਰਜ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਇੱਕ ਜੋੜੀ ਗਿਰੋਹ ਨੂੰ ਕਾਬੂ ਕਰਕੇ ਚੋਰੀ ਦੇ 7 ਮੋਟਰਸਾਇਕਲ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ-2 ਮਲੋਟ ਦੀ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਗੈਸ ਏਜੰਸੀ ਸੇਖੂ ਰੋਡ ਮੌਜੂਦ ਸੀ ਤਾਂ ਇੱਕ ਸੂਚਨਾ ਮਿਲੀ ਸੀ ਕਿ ਵਿਵੇਕ ਪੁੱਤਰ ਸਿਕੰਦਰ ਕੁਮਾਰ ਵਾਸੀ ਮਲੋਟ ਅਤੇ ਅਜੇਪਾਲ ਸਿੰਘ ਉਰਫ ਘਪਲਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮਲੋਟ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ।
ਪੁਲਿਸ ਨੇ ਥਾਣਾ ਸਿਟੀ ਮਲੋਟ ’ਚ ਮੁਕੱਦਮ ਦਰਜ ਕਰਕੇ ਕਾਰਵਾਈ ਕਰਦੇ ਹੋਏ ਵਿਵੇਕ ਪੁੱਤਰ ਸਿਕੰਦਰ ਕੁਮਾਰ ਵਾਸੀ ਮਲੋਟ ਅਤੇ ਅਜੇਪਾਲ ਸਿੰਘ ਉਰਫ ਘਪਲਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮਲੋਟ ਨੂੰ 02 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛ-ਗਿੱਛ ਦੌਰਾਨ ਉਹਨਾਂ ਦੀ ਨਿਸ਼ਾਨਦੇਹੀ ਤੇ ਚੋਰੀ ਦੇ 5 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Source babushahi







