ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਨਜ਼ਦੀਕ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ
- Admin Default
- 22 Sep, 2024 23:41
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਨਜ਼ਦੀਕ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ
ਅੰਮ੍ਰਿਤਸਰ
ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਹੀ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਚ ਦਾਖਲ ਕਰਵਾਇਆ ਗਿਆ।
ਦੂਜੇ ਪਾਸੇ ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਅਕਤੀ ਵੱਲੋਂ ਅੱਜ ਸਵੇਰੇ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਦੇ ਨਜ਼ਦੀਕ ਆਪਣੇ ਆਪ ਨੂੰ ਗੋਲੀ ਮਾਰ ਲਿੱਤੀ ਗਈ ਹੈ। ਫਿਲਹਾਲ ਉਸ ਵਿਅਕਤੀ ਦੀ ਪਹਿਚਾਣ ਨਹੀਂ ਹੋ ਪਾਈ ਅਤੇ ਵਿਅਕਤੀ ਦੇ ਸਿਰ ਚੋਂ ਖੂਨ ਬਹੁਤ ਜਿਆਦਾ ਨਿਕਲ ਰਿਹਾ ਸੀ ਜਿਸ ਕਰਕੇ ਉਸਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੇ ਕਿਸ ਦੀ ਪਿਸਤੋਲ ਖੋਹ ਕੇ ਗੋਲੀ ਮਾਰੀ ਹੈ ਇਹ ਜਾਂਚ ਦਾ ਵਿਸ਼ਾ ਹੈ।
Source babushahi







