:

ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਿਲੀ ਮਨਜ਼ੂਰੀ


ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ

ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ।


Source babushahi