:

ਅੰਮ੍ਰਿਤਸਰ: ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ ਤੇ ਲੱਗੇ ਦੋਸ਼


ਅੰਮ੍ਰਿਤਸਰ: ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਤਨੀ ਤੇ ਲੱਗੇ ਦੋਸ਼

ਅੰਮ੍ਰਿਤਸਰ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਇੱਕ 40 ਸਾਲਾਂ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਦੇ ਚਲਦੇ ਨੌਜਵਾਨ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਕੀਤੀ ਗਈ ਜਾਂਚ ਸ਼ੁਰੂ ਤੇ ਲਾਸ਼ ਨੂੰ ਲਿਆ ਕਬਜ਼ੇ ਵਿੱਚ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਬੇਟੇ ਦਾ ਆਪਣੀ ਘਰਵਾਲੀ ਦੇ ਨਾਲ ਝਗੜਾ ਚੱਲ ਰਿਹਾ ਸੀ ਅੱਜ ਦਿਨ ਉਸ ਦੀ ਘਰਵਾਲੀ ਉਸ ਨਾਲ ਲੜਾਈ ਝਗੜਾ ਕਰਦੀ ਸੀ ਤੇ ਆਪਣੇ ਭਰਾਵਾਂ ਨੂੰ ਬੁਲਾ ਕੇ ਮਾੜਾ ਮੰਦਾ ਬੋਲਦੀ ਸੀ ਜਿਸ ਦੇ ਚਲਦੇ ਉਹ ਦੋ ਦਿਨ ਪਹਿਲਾਂ ਲੜਾਈ ਝਗੜਾ ਕਰਕੇ ਆਪਣੇ ਪੇਕੇ ਗਈ ਤੇ ਬੱਚੇ ਵੀ ਨਾਲ ਲੈ ਗਈ। ਜਿਸ ਦੇ ਚਲਦੇ ਨੌਜਵਾਨ ਨੇ ਦੁਖੀ ਹੋ ਕੇ ਆਪਣੇ ਘਰ ਵਿੱਚ ਵੜ ਕੇ ਫਾਹ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉੱਥੇ ਹੀ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਪਤਨੀ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਜਿਸਦੀ ਉਮਰ 40 ਸਾਲ ਦੇ ਕਰੀਬ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਦਾ ਨਾਮ ਰਾਜਨ ਹੈ ਤੇ ਉਸਦੀ ਘਰਵਾਲੀ ਨਾਲ ਉਸਦਾ ਝਗੜਾ ਚੱਲ ਰਿਹਾ ਸੀ। ਜਿਸਦੇ ਚਲਦੇ ਉਸ ਨੇ ਘਰੇਲੂ ਕਲੇਸ਼ ਨੂੰ ਲੈ ਕੇ ਆਪਣੇ ਆਪ ਦੀ ਜੀਵਨ ਲੀਲਾ ਸਮਾਪਤ ਕਰ ਲਈ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।


Source babushahi