ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ ਭ੍ਰਿਸ਼ਟਾਚਾਰ ਦਾ ਕੇਸ
- Admin Default
- 24 Sep, 2024 02:48
ਮੁੱਖ ਮੰਤਰੀ ਖ਼ਿਲਾਫ਼ ਦਰਜ ਹੋਵੇਗਾ ਭ੍ਰਿਸ਼ਟਾਚਾਰ ਦਾ ਕੇਸ
ਕਰਨਾਟਕ
ਕਰਨਾਟਕ ਦੇ ਰਾਜਪਾਲ ਨੇ ਮੁੱਖ ਮੰਤਰੀ ਸਿੱਧਰਮਈਆ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ ਸਿੱਧਰਮਈਆ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਜਾਵੇਗਾ। ਸਿੱਧਰਮਈਆ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਜਪਾਲ ਦੀ ਆਪਣੇ ਖਿਲਾਫ ਮੁਕੱਦਮਾ ਚਲਾਉਣ ਦੀ ਇਜਾਜ਼ਤ ਨੂੰ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਨੇ ਕਿਹਾ ਕਿ ਜਾਂਚ ਜ਼ਰੂਰੀ ਹੈ, ਇਸ ਲਈ ਰਾਜਪਾਲ ਦੇ ਵਿਵੇਕ 'ਤੇ ਸਵਾਲ ਨਹੀਂ ਉਠਾਇਆ ਜਾਣਾ ਚਾਹੀਦਾ। ਤਿੰਨ ਵੱਖ-ਵੱਖ ਕਾਰਕੁਨਾਂ ਨੇ ਰਾਜਪਾਲ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਸਿਧਾਰਮਈਆ ਵੱਲੋਂ ਆਪਣੀ ਪਤਨੀ ਦੇ ਨਾਂ 'ਤੇ ਇਕ ਪੌਸ਼ ਇਲਾਕੇ 'ਚ ਮਹਿੰਗੇ ਭਾਅ 'ਤੇ ਜ਼ਮੀਨ ਅਲਾਟ ਕਰਨ ਦੀ ਜਾਂਚ ਦੀ ਮੰਗ ਕੀਤੀ ਸੀ।
Source babushahi







