:

ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਆਤਮ ਹੱਤਿਆ


ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਆਤਮ ਹੱਤਿਆ

- ਦਿਮਾਗੀ ਤੌਰ ਤੇ ਬਿਮਾਰ ਹੋਣ ਕਾਰਨ ਚੱਲ ਰਿਹਾ ਸੀ ਇਲਾਜ

ਜਗਰਾਉਂ

- ਚੌਕੀਮਾਨ ਦੇ ਨਜ਼ਦੀਕ ਸਥਾਨਕ ਜੀਟੀ ਰੋਡ ਉੱਤੇ ਸਥਿਤ ਸਿਟੀ ਯੂਨੀਵਸਟੀ ਵਿੱਚ ਅੱਜ ਸਵੇਰੇ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ ਜਦੋਂ ਉਥੇ ਪੜਦੀ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਨੇ ਸਿਟੀ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਦੀ ਛੱਤ ਉਪਰੋਂ ਛਲਾਂਗ ਲਗਾ ਕੇ ਆਤਮ ਹੱਤਿਆ ਕਰ ਲਈ। ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਮਾਨਸਿਕ ਤੌਰ ਤੇ ਬਿਮਾਰ ਚੱਲ ਰਹੀ ਸੀ ਅਤੇ ਉਸ ਦਾ ਪਿਛਲੇ ਛੇ ਮਹੀਨੇ ਤੋਂ ਲੁਧਿਆਣਾ ਦੇ ਡੀਐਮਸੀ ਵਿਖੇ ਇਲਾਜ ਵੀ ਚੱਲ ਰਿਹਾ ਸੀ। ਵਿਦਿਆਰਥਨ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਕੰਨੀਆ ਨਜ਼ਦੀਕ ਧਰਮਕੋਟ ਜਿਲਾ ਮੋਗਾ ਦੀ ਰਹਿਣ ਵਾਲੀ ਸਿਟੀ ਯੂਨੀਵਰਸਿਟੀ ਚੌਕੀਮਾਨ ਵਿਖੇ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਪੜ੍ਹਾਈ ਕਰ ਰਹੀ ਸੀ। ਪਰ ਪਿਛਲੇ ਛੇ ਮਹੀਨਿਆਂ ਤੋਂ ਦਿਮਾਗੀ ਪਰੇਸ਼ਾਨੀ ਕਾਰਨ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ। 

ਲੜਕੀ ਦੇ ਪਿਤਾ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਇਹ ਕਹੇ ਜਾਣ ਤੇ ਕਿ ਹੁਣ ਤੁਹਾਡੀ ਬੇਟੀ ਪਹਿਲਾਂ ਨਾਲੋਂ ਬੇਹਤਰ ਹੈ। ਜਿਸ ਤੇ ਉਹਨਾਂ ਨੇ ਆਪਣੀ ਲੜਕੀ ਨੂੰ ਕਾਲਜ ਭੇਜਿਆ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਸਹੀ ਢੰਗ ਨਾਲ ਪੜ੍ਹਾਈ ਕਰਨ ਕਾਲਜ ਆ ਰਹੀ ਸੀ। ਪਰ ਅੱਜ ਅਚਾਨਕ ਉਹਨਾਂ ਨੂੰ ਕਾਲਜ ਦੇ ਸਟਾਫ ਵੱਲੋਂ ਇਸ ਮੰਦਭਾਗੀ ਘਟਨਾ ਬਾਰੇ ਫੋਨ ਕਰਕੇ ਜਾਣਕਾਰੀ ਦਿੱਤੀ ਗਈ ਅਤੇ ਉਹ ਜਦੋਂ ਇੱਥੇ ਪਹੁੰਚੇ ਤਾਂ ਉਹਨਾਂ ਨੂੰ ਪਤਾ ਲੱਗਿਆ ਕਿ ਉਹਨਾਂ ਦੀ ਬੇਟੀ ਨੇ ਆਤਮ ਹੱਤਿਆ ਕਰ ਲਿਤੀ ਹੈ। 

ਮਾਮਲੇ ਬਾਰੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਸਿਟੀ ਯੂਨੀਵਰਸਿਟੀ ਦੇ ਅੰਦਰ ਲੜਕੀ ਨੇ ਖੁਦਕਸ਼ੀ ਕਰ ਲਈ ਹੈ ਅਤੇ ਉਹ ਮੌਕੇ ਤੇ ਪਹੁੰਚੇ ਅਤੇ ਲੜਕੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ ਨੇ ਦੱਸਿਆ ਕਿ ਪੁਲਿਸ ਵੱਲੋਂ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।


Source babushahi