ਕੱਲ੍ਹ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ
- Admin Default
- 30 Sep, 2024 07:46
ਕੱਲ੍ਹ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲੇਗਾ
ਐੱਸ ਏ ਐੱਸ ਨਗਰ
ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂਕਿ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
Source babushahi







