:

ਪੰਚਾਇਤ ਚੋਣਾਂ: ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ


ਪੰਚਾਇਤ ਚੋਣਾਂ: ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ


ਚੰਡੀਗੜ੍ਹ,

ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਤਹਿਤ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਅੰਤਿਮ ਦਿਨ ਹੈ।
ਬੀਤੇ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ ਖੁੱਲ੍ਹੇ ਰੱਖੇ ਗਏ ਸਨ ਤਾਂ ਜੋ ਉਮੀਦਵਾਰਾਂ ਨੂੰ ਐਨ ਓ ਸੀ ਅਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਜਾਰੀ ਕੀਤੀਆਂ ਜਾ ਸਕਣ।
ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਗਾ ਰਹੀਆਂ ਹਨ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੱਤਾਧਾਰੀ ਪਾਰਟੀ ਦੇ ਹੁਕਮਾਂ ’ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। 
ਅੱਜ ਆਖ਼ਰੀ ਦਿਨ ਵੇਖਣ ਵਾਲੀ ਗੱਲ ਹੋਵੇਗੀ ਕਿ ਕਿੰਨੀਆਂ ਕੁ ਨਾਮਜ਼ਦਗੀਆਂ ਦਾਖਲ ਹੁੰਦੀਆਂ ਹਨ। ਭਲਵੇ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਘੋਖ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਣੀ ਹੈ।


Source babushahi