ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਨਾਬਾਲਿਗ ਲੜਕੇ ਸਮੇਤ 5 ਨੌਜਵਾਨਾਂ ਨੂੰ ਕੀਤਾ ਕਾਬੂ
- Admin Default
- 06 Oct, 2024 04:17
ਪੁਲਿਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਨਾਬਾਲਿਗ ਲੜਕੇ ਸਮੇਤ 5 ਨੌਜਵਾਨਾਂ ਨੂੰ ਕੀਤਾ ਕਾਬੂ
- ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਇਹ ਲੁਟੇਰੇ ਨੂੰ ਭੋਲੇ ਭਾਲੇ ਲੋਕਾਂ ਨੂੰ ਬਣਾਉਂਦੇ ਸੀ ਆਪਣੀ ਲੁੱਟ ਦਾ ਸ਼ਿਕਾਰ - ਪੁਲਸ ਅਧਿਕਾਰੀ
ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਅਤੇ ਇਹ ਲੁਟੇਰੇ ਪੁਲਿਸ ਦੇ ਡਰਕੋਫ ਤੋਂ ਬਿਨਾਂ ਹੀ ਲੁੱਟਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਸਨ ਜਿਸ ਤੋਂ ਬਾਅਦ ਪੁਲਿਸ ਵੀ ਇਹਨਾਂ ਲੁਟੇਰਿਆਂ ਨੂੰ ਕਾਬੂ ਕਰਨ ਦੇ ਵਿੱਚ ਲੱਗੀ ਹੋਈ ਸੀ ਲੇਕਿਨ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਇੱਕ ਨਾਬਾਲਿਗ ਲੜਕੇ ਸਮੇਤ 5 ਨੌਜਵਾਨਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਅੰਮ੍ਰਿਤਸਰ ਡੀਸੀਪੀ ਲਾ ਐਂਡ ਆਰਡਰ ਆਲਮ ਵਿਜੇ ਸਿੰਘ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਮੋਕਮਪੁਰਾ ਅਧੀਨ ਇਲਾਕੇ ਦੇ ਵਿੱਚ ਇੱਕ ਬੈਟਰੀ ਰਿਕਸ਼ਾ ਚਾਲਕ ਦੇ ਕੋਲੋਂ ਲੁਟੇਰਿਆਂ ਵੱਲੋਂ 3000 ਰੁਪਏ ਅਤੇ ਇੱਕ ਮੋਬਾਇਲ ਫੋਨ ਦੀ ਖੋਹ ਕੀਤੀ ਗਈ ਸੀ ਤੇ ਇਸੇ ਤਰੀਕੇ ਹੀ ਇਹਨਾਂ ਲੁਟੇਰਿਆਂ ਵੱਲੋਂ ਥਾਣਾ ਮਕਬੂਲਪੁਰਾ ਅਧੀਨ ਇਲਾਕੇ ਦੇ ਵਿੱਚ ਸਵੇਰੇ 4 ਵਜੇ ਦੇ ਕਰੀਬ ਸਬਜੀ ਮੰਡੀ ਜਾ ਰਹੇ ਇੱਕ ਵਿਅਕਤੀ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਸ ਨੇ ਆਪਣਾ ਮੋਟਰਸਾਈਕਲ ਭਜਾ ਲਿਆ ਜਿਸਦੇ ਥਾਣਾ ਮਕਬੂਲਪੁਰਾ ਪੁਲਿਸ ਨੇ ਵੀ ਮਾਮਲਾ ਦਰਜ ਕੀਤਾ ਸੀ ।
ਇਸੇ ਤਰੀਕੇ ਹੀ ਪੁਲਿਸ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਦੇ ਵਿੱਚ 7 ਨੌਜਵਾਨ ਇੱਕ ਨੌਜਵਾਨ ਤੋਂ ਮੋਬਾਈਲ ਫੋਨ ਅਤੇ 10 ਹਜ਼ਾਰ ਦੀ ਖੋਹ ਕਰਕੇ ਭੱਜੇ ਸਨ ਜਿਸ ਤੇ ਕਾਰਵਾਈ ਕਰਦੇ ਹੋਏ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਵੀ ਮਾਮਲਾ ਦਰਜ ਕੀਤਾ ਸੀ ਅਤੇ ਸਭ ਦੇ ਵਿੱਚ ਥਾਣਾ ਮੋਹਕਮਪੁਰਾ ਦੀ ਪੁਲਿਸ ਨੂੰ ਸਫਲਤਾ ਹਾਸਿਲ ਹੋਈ ਹੈ ਤੇ l ਪੁਲਿਸ ਨੇ ਇੱਕ ਨਬਾਲਿਕ ਸਮੇਤ ਸਾਗਰਦੀਪ ਸਿੰਘ ਪੁਰਫ ਸਾਗਰ, ਗੁਰਜੀਤ ਸਿੰਘ ਉਰਫ ਮੋਨੂ, ਅਸੀਸ ਅੰਮ੍ਰਿਤ ਅਤੇ ਦਿਲਪ੍ਰੀਤ ਸਿੰਘ ਉਰਫ ਪ੍ਰੀਤ ਨੂੰ ਕਾਬੂ ਕਰਨ ਦੇ ਵਿੱਚੋਂ ਸਫਲਤਾ ਹਾਸਲ ਕੀਤੀ ਹੈ ਪੁਲਿਸ ਨੇ ਦੱਸਿਆ ਜਿਸ ਦੇ ਵਿੱਚ ਇੱਕ ਨਬਾਲਗ ਵਿਅਕਤੀ ਵੀ ਕਾਬੂ ਕੀਤਾ ਹੈ ਜਿਸ ਦੀ ਕਿ ਉਹ ਪਹਿਚਾਣ ਨਹੀਂ ਦੱਸ ਸਕਦੇ ਪੁਲਿਸ ਨੇ ਦੱਸਿਆ ਕਿ ਵਾਰਦਾਤ ਸਮੇਂ ਵਰਤੀ ਐਕਟੀਵਾ ਦੋ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
Source babushahi







