ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਨਿਧੀ ਯੋਜਨਾ ਦੀ 18 ਵੀ ਕਿਸ਼ਤ ਜਾਰੀ
- Admin Default
- 06 Oct, 2024 04:26
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਨਿਧੀ ਯੋਜਨਾ ਦੀ 18 ਵੀ ਕਿਸ਼ਤ ਜਾਰੀ
- ਪ੍ਰਧਾਨ ਮੰਤਰੀ ਦੀ ਕਿਸਾਨਾਂ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਗਟਾਵਾ: ਲਾਲਪੁਰਾ
ਰੂਪਨਗਰ
- ਪ੍ਧਾਨ ਮੰਤਰੀ ਨਰੇੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਕਿਸ਼ਤ ਜਾਰੀ ਹੋਣ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਦੇ ਤਹਿਤ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 20,000 ਕਰੋੜ ਰੁਪਏ ਜਮਾਂ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ ਹਰ ਚਾਰ ਮਹੀਨੇ ਵਿੱਚ 2,000 ਰੁਪਏ ਦਿੱਤੇ ਜਾਂਦੇ ਹਨ, ਜੋ ਕਿ ਸਾਲਾਨਾ 6,000 ਰੁਪਏ ਹੁੰਦਾ ਹੈ। ਇਹ ਰਕਮ ਹਰੇਕ ਸਾਲ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ- ਅਪ੍ਰੈਲ-ਜੁਲਾਈ, ਅਗਸਤ-ਨਵੰਬਰ ਅਤੇ ਦਸੰਬਰ-ਮਾਰਚ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਜੂਨ ਵਿੱਚ ਵਾਰਾਣਸੀ ਦੇ ਦੌਰੇ 'ਤੇ 18 ਜੂਨ, 2024 ਨੂੰ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 21,000 ਕਰੋੜ ਰੁਪਏ ਤੋਂ ਵੱਧ ਦੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਸੀ। 16ਵੀਂ ਕਿਸ਼ਤ ਇਸ ਸਾਲ ਫਰਵਰੀ ਵਿੱਚ ਜਾਰੀ ਕੀਤੀ ਗਈ ਸੀ।
ਭਾਜਪਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਹੱਤਵਪੂਰਣ ਪਹਿਲ ਲਈ ਧੰਨਵਾਦ ਕੀਤਾ ਅਤੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਕਿਸਾਨਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰ ਕੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਇੱਕ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਹੈ।”
ਉਸ ਨੇ ਅਗੇ ਕਿਹਾ, “ਕਿਸਾਨ ਸਾਡੀ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਦੇਸ਼ ਦੀ ਤਰੱਕੀ ਲਈ ਲਾਜ਼ਮੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੇ ਕਿਸਾਨਾਂ ਨੂੰ ਇੱਕ ਸਥਿਰ ਆਮਦਨ ਸਰੋਤ ਪ੍ਰਦਾਨ ਕਰਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਨਰਿੰਦਰ ਮੋਦੀ ਦੀ ਅਗਵਾਈ ਵਿੱਚ, ਅਸੀਂ ਸਾਰੇ ਕਿਸਾਨ ਭਰਾਵਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ।”
ਲਾਲਪੁਰਾ ਨੇ ਰੋਪੜ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਪੂਰਾ ਫਾਇਦਾ ਚੁੱਕਣ ਅਤੇ ਆਪਣੇ ਬੈਂਕ ਖਾਤਿਆਂ ਨੂੰ ਸਕ੍ਰਿਯ ਰੱਖਣ ਤਾਂ ਜੋ ਕੋਈ ਵੀ ਕਿਸ਼ਤ ਉਨ੍ਹਾਂ ਦੇ ਖਾਤੇ ਵਿੱਚ ਆਉਣ ਤੋਂ ਨਾ ਰਹਿ ਜਾਵੇ। ਉਸ ਨੇ ਕਿਹਾ, “ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨੇ ਨਾਂ ਸਿਰਫ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਹੈ ਸਗੋਂ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਵੱਲ ਵੀ ਪ੍ਰੇਰਿਤ ਕੀਤਾ ਹੈ।”
ਉਸ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਦੇਸ਼ਭਰ ਦੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਲਾਭ ਪਹੁੰਚਾਉਣ ਦਾ ਇਹ ਯਤਨ ਸਰਾਹਣਯੋਗ ਹੈ ਅਤੇ ਇਸ ਨਾਲ ਕਿਸਾਨਾਂ ਦੀ ਹਾਲਤ ਵਿੱਚ ਹੋਰ ਸੁਧਾਰ ਆਉਣ ਦੀ ਉਮੀਦ ਹੈ।
Source babushahi







