:

ਅੰਮ੍ਰਿਤਸਰ: ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ, ਔਰਤ ਦੀ ਮੌਤ- ਦੋ ਜ਼ਖਮੀ


ਅੰਮ੍ਰਿਤਸਰ: ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ, ਔਰਤ ਦੀ ਮੌਤ- ਦੋ ਜ਼ਖਮੀ

ਅੰਮ੍ਰਿਤਸਰ

ਥਾਣਾ ਲੋਪੋਕੇ ਦੇ ਪਿੰਡ ਕਮਾਸਕੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਏ ਝਗੜੇ 'ਚ ਇਕ ਔਰਤ ਦਾ ਕਤਲ ਹੋ ਗਿਆ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਨੂੰ ਰਸੀਦਾਂ ਵਗੈਰਾ ਨਹੀਂ ਦਿੱਤੀਆਂ ਜਾ ਰਹੀਆਂ ਸਨ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਤੇ ਸਾਡੇ ਲੋਕਾਂ ਦੇ ਵਿੱਚ ਤਕਰਾਰ ਹੋ ਗਈ।

ਜਿਸ ਦੇ ਚਲਦੇ ਉਸ ਤੋਂ ਬਾਅਦ ਅਸੀਂ ਆਪਣੇ ਪਿੰਡ ਵਾਪਸ ਆ ਗਏ ਤੇ ਸਾਰੇ ਇਕੱਠੇ ਬੈਠ ਕੇ ਗੱਲਬਾਤ ਕਰਨ ਲੱਗ ਪਏ ਤੇ ਆਮ ਆਦਮੀ ਪਾਰਟੀ ਨੇ ਰੰਜਿਸ਼ ਕਾਰਨ ਪਿੰਡ ਦੇ ਕੁੱਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। 

ਉਹਨਾਂ ਕਿਹਾ ਕਿ ਸਿਰ ਵਿੱਚ ਸੱਟ ਲੱਗਣ ਕਾਰਨ ਕੁਲਦੀਪ ਕੌਰ ਦੀ ਮੌਤ ਹੋ ਗਈ ਅਤੇ ਸ਼ਮਸ਼ੇਰ ਸਿੰਘ ਅਤੇ ਪ੍ਰੇਮ ਸਿੰਘ ਜ਼ਖ਼ਮੀ ਹੋ ਗਏ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸ਼ਰੇਆਮ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ। ਇਸ ਮੌਕੇ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਾਂਗੇ

ਇਸ ਸਬੰਧੀ ਦੂਜੀ ਧਿਰ ਨੇ ਉਕਤ ਵਿਅਕਤੀਆਂ ਵੱਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਕਤ ਧੜੇ ਨੇ ਸਾਡੇ 'ਤੇ ਗੋਲੀ ਚਲਾ ਦਿੱਤੀ ਅਤੇ ਸਾਡੇ ਦੋ ਵਿਅਕਤੀ ਜਗਰੂਪ ਸਿੰਘ ਅਤੇ ਗੁਰਪ੍ਰੀਤ ਜ਼ਖ਼ਮੀ ਹੋ ਗਏ, ਜੋ ਹਸਪਤਾਲ 'ਚ ਜ਼ੇਰੇ ਇਲਾਜ ਹਨ। 

ਦੂਜੇ ਪਾਸੇ, ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਮਨ ਦੀਪ ਸਿੰਘ ਮੌਕੇ ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ, 27 ਦੇ ਕਰੀਬ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਪਰਿਵਾਰ ਵੱਲੋਂ ਦੋ ਹੋਰ ਨਾਮ ਦਰਜ ਕਰਵਾਏ ਗਏ ਹਨ ਜਿਨਾਂ ਨੂੰ ਪਰਚੇ ਵਿਚ ਸ਼ਾਮਲ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 


Source babushahi