ਗੁਰਦਾਸਪੁਰ: ਦੋ ਕਰੋੜ ਦੀ ਬੋਲੀ ਨਾਲ ਮਸ਼ਹੂਰ ਹੋਏ ਪਿੰਡ 'ਚ ਚੱਲੀਆਂ ਗੋਲੀਆਂ
- Admin Default
- 07 Oct, 2024 09:56
ਗੁਰਦਾਸਪੁਰ: ਦੋ ਕਰੋੜ ਦੀ ਬੋਲੀ ਨਾਲ ਮਸ਼ਹੂਰ ਹੋਏ ਪਿੰਡ 'ਚ ਚੱਲੀਆਂ ਗੋਲੀਆਂ
ਗੁਰਦਾਸਪੁਰ
ਦੋ ਕਰੋੜ ਦੀ ਬੋਲੀ ਨਾਲ ਮਸ਼ਹੂਰ ਹੋਏ ਗੁਰਦਾਸਪੁਰ ਦੇ ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੋਰਵਾਲ ਕਲਾਂ’ਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਲਂਘਾਉਣ ਨੂੰ ਲੈ ਕੇ ਹੋਈ ਮਾਮੂਲੀ ਜਿਹੀ ਬਹਿਸਬਾਜੀ ਤੋਂ ਬਾਅਦ ਇੱਕ ਡੇਰੇ ਉਪਰ 6-7 ਹਮਲਾਵਰ ਆਏ ਅਤੇ ਉਹਨਾਂ ਵਿੱਚੋਂ ਕੁਝ ਨੇ ਘਰ ਦੇ ਮੈਂਬਰਾਂ ਉਪਰ ਸਿੱਧੀਆਂ ਪੰਜ ਗੋਲੀਆਂ ਚਲਾਈਆਂ ਅਤੇ ਟਰੈਕਟਰ ਦੀ ਵੀ ਭੰਨਤੋੜ ਕੀਤੀ।
ਘਟਨਾ ਦੀ ਸੁਚਨਾ ਮਿਲਦੇ ਹੀ ਮਾਲੇਵਾਲ ਪੁਲਿਸ ਚੌਂਕੀ ਦੇ ਇੰਚਾਰਜ਼ ਏ ਐਸ ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੋਕੇ ਤੇ ਪਹੁੰਚ ਗਏ। ਉਹ ਨਾ ਪੁਸ਼ਟੀ ਕੀਤੀ ਹੈ ਕਿ ਮੌਕੇ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪਰਿਵਾਰ ਦੇ ਮੈਬਰਾਂ ਦਵਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਦਵਿੰਦਰ ਸਿੰਘ ਆਪਣੇ ਖੇਤਾਂ’ ਵਿੱਚ ਰੂੜੀ ਭੁੱਖੇ ਰਣ ਗਿਆ ਸੀ ਕਿ ਰਸਤੇ ਵਿੱਚ ਇੱਕ ਨੌਜਵਾਨ ਨਾਲ ਮੋਟਰਸਾਈਕਲ ਲੰਘਾਉਣ ਲਈ ਰਸਤਾ ਛੱਡਣ ਨੂੰ ਲੈ ਕੇ ਮਾਮੂਲੀ ਜਿਹੀ ਬਹਿਸਬਾਜੀ ਹੋਈ।
ਕੁਝ ਸਮੇਂ ਬਾਅਦ ਉਹ ਆਪਣੇ ਘਰ ਵਾਪਸ ਆ ਗਿਆ ਉਸ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਨਾਂ ਦੇ ਘਰ ਆ ਕੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਪਰ ਕਿਸਮਤ ਨਾਲ ਉਹ ਬਚ ਗਏ। ਉਨਾਂ ਨੇ ਪ੍ਰਸ਼ਾਸਨ ਕੋਲੋ ਮੰਗ ਕਰਦਿਆਂ ਕਿਹਾ ਕਿ ਮੁਲਜਮਾਂ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਵੇ। ਇਸ ਸਬੰਧੀ ਮੋਕੇ ਤੇ ਪਹੁੰਚੇ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੋ ਵੀ ਦੋਸ਼ੀ ਪਾਇਆ ਉਸ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।
Source babushahi







