:

ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ


ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

ਨਵਾਂਸ਼ਹਿਰ

ਥਾਣਾ ਰਾਹੋਂ  ਪੁਲਸ ਵਲੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਐਸ.ਆਈ ਕੇਵਲ ਕਿਸ਼ਨ ਨੇ ਦੱਸਿਆ ਕਿ ਉਹ ਚੈਕਿੰਗ ਦੇ ਸਬੰਧ ਵਿੱਚ ਧਰਮਕੋਟ ਰੋਡ ਤੋਂ ਰਾਹੋਂ ਵੱਲ ਜਾ ਰਹੇ ਸਨ।  ਇਸ ਦੌਰਾਨ ਉਹਨਾ ਨੇ ਰਸਤੇ 'ਚ ਇਕ ਵਿਅਕਤੀ ਨੂੰ ਆਉਂਦਾ ਦੇਖਿਆ, ਜਿਸ ਨੇ ਪੁਲਸ ਪਾਰਟੀ ਨੂੰ ਦੇਖਦੇ ਹੀ ਆਪਣੇ ਹੱਥ 'ਚ ਫੜਿਆ ਇਕ ਪਾਰਦਰਸ਼ੀ ਲਿਫਾਫਾ ਸੁੱਟ ਦਿੱਤਾ।  ਪੁਲਸ ਪਾਰਟੀ ਨੇ ਜਦੋਂ ਉਸ ਨੂੰ ਕਾਬੂ ਕਰ ਕੇ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਵਾਸੀ ਪਿੰਡ ਸਾਹਲੋਂ ਦੱਸਿਆ, ਚੈਕਿੰਗ ਦੌਰਾਨ ਪੁਲਸ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ।  ਪੁਲੀਸ ਨੇ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 Source babushahi