ਬਰਨਾਲਾ- ਫੂਫੜ ਨੇ ਭਤੀਜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ
- Repoter 11
- 09 Sep, 2023 03:52
ਬਰਨਾਲਾ- ਫੂਫੜ ਨੇ ਭਤੀਜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ
ਬਰਨਾਲਾ
ਪਤਨੀ ਦੇ ਘਰੋਂ ਨਾ ਆਉਣ ਦਾ ਫਾਇਦਾ ਉਠਾਉਂਦੇ ਹੋਏ ਇਕ ਦੋਸ਼ੀ ਨੇ ਆਪਣੀ ਭਤੀਜੀ ਨੂੰ ਜਬਰਦਸਤੀ ਹਵਸ ਦਾ ਸ਼ਿਕਾਰ ਬਣਾਇਆ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਆਪਣਾ ਮੂੰਹ ਖੋਲ੍ਹਿਆ ਤਾਂ ਨਤੀਜੇ ਮਾੜੇ ਹੋਣਗੇ। ਇਸ ਘਟਨਾ ਤੋਂ ਬਾਅਦ ਪੀੜਤ ਲੜਕੀ ਡਰੀ ਹੋਈ ਹੈ। ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ, ਪੁਲਿਸ ਨੇ ਉਸਦੇ ਬਿਆਨ ਦਰਜ ਕਰਕੇ ਉਸਦਾ ਮੈਡੀਕਲ ਕਰਵਾ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੀੜਤਾ ਨੂੰ ਹਰ ਕੀਮਤ 'ਤੇ ਇਨਸਾਫ਼ ਦਿਵਾਇਆ ਜਾਵੇਗਾ। ਇਹ ਘਟਨਾ ਬਰਨਾਲਾ ਦੇ ਬੱਸ ਸਟੈਂਡ ਨੇੜੇ ਵਾਪਰੀ। ਜਾਣਕਾਰੀ ਦਿੰਦਿਆਂ ਸਿਟੀ ਥਾਣਾ ਇਕ ਦੇ ਇੰਚਾਰਜ ਬਲਜੀਤ ਸਿੰਘ ਅਤੇ ਕੇਸ ਇੰਚਾਰਜ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਲੜਕੀ ਦੀ ਸ਼ਿਕਾਇਤ ਆਈ ਹੈ। ਜਿਸ ਵਿੱਚ ਉਸ ਨੇ ਦੱਸਿਆ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਬਰਨਾਲਾ ਵਿੱਚ ਆਪਣੀ ਭੂਆ ਕੋਲ ਰਹਿ ਰਹੀ ਹੈ। ਉਹ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਉਸ ਦੀ ਭੂਆ ਕਰੀਬ 2 ਮਹੀਨਿਆਂ ਤੋਂ ਕੈਨੇਡਾ ਗਈ ਹੋਈ ਸੀ।ਉਹ ਅਤੇ ਉਸ ਦਾ ਫੂਫੜ ਭੁਪਿੰਦਰ ਸਿੰਘ ਘਰ ਵਿੱਚ ਸਨ। ਇਸ ਦੌਰਾਨ ਜਦੋਂ ਉਹ ਆਪਣੇ ਬੈੱਡਰੂਮ 'ਚ ਸੀ ਤਾਂ ਉਸ ਦੇ ਫੂਫੜ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਈ ਅਤੇ ਉਹ ਬਹੁਤ ਦੁਖੀ ਹੋ ਗਈ।ਉਸ ਨੇ ਦੁਖੀ ਹੋ ਕੇ ਇਹ ਗੱਲ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੀ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਬਲਾਤਕਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਜੇ ਪੁਲੀਸ ਦੀ ਪਕੜ ਤੋਂ ਬਾਹਰ ਹੈ। ਉਨ੍ਹਾਂ ਨੇ ਪੀੜਤਾ ਦੇ ਬਿਆਨ ਦਰਜ ਕਰਕੇ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਉਸ ਦੀ ਭਾਲ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਲੜਕੀ ਨੂੰ ਹਰ ਕੀਮਤ 'ਤੇ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਮੁਆਫ਼ ਨਹੀਂ ਕੀਤਾ ਜਾ ਸਕਦਾ।